Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 05:46 PM

- ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ - ਕੇਜਰੀਵਾਲ
- ਪੂਰੇ ਭਾਰਤ ਵਿੱਚ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਹੇ ਨਸ਼ੇ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਜਪਾ ਦੀ ਕੇਂਦਰ ਸਰਕਾਰ ਦੀ ਹੈ - ਕੇਜਰੀਵਾਲ
- 30 ਸਾਲਾਂ ਤੋਂ ਗੁਜਰਾਤ ਵਿੱਚ ਸਰਕਾਰ ਚਲਾ ਰਹੀ ਭਾਜਪਾ ਨਸ਼ਾ ਰੋਕਣ ਵਿੱਚ ਨਾਕਾਮ ਹੈ ਜਾਂ ਰੋਕਣਾ ਹੀ ਨਹੀਂ ਚਾਹੁੰਦੀ - ਕੇਜਰੀਵਾਲ
- ਕੀ ਬੀਜੇਪੀ ਡਰੱਗ ਤਸਕਰਾਂ ਨਾਲ ਮਿਲ ਕੇ ਦੇਸ਼ ਭਰ ਵਿੱਚ ਨਸ਼ੇ ਨੂੰ ਬੜਾਵਾ ਦੇਣਾ ਚਾਹੁੰਦੀ ਹੈ? - ਅਨੁਰਾਗ ਢਾਂਡਾ

ਨਵੀਂ ਦਿੱਲੀ 15 ਸਤੰਬਰ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ "ਆਪ" ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ 'ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ ਆਉਂਦਾ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਕਾਬੂ ਪਾ ਲਿਆ। ਪਰ ਹੁਣ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਪੰਜਾਬ ਵਿੱਚ 80 ਫੀਸਦੀ ਨਸ਼ਾ ਆ ਰਿਹਾ ਹੈ। ਸਭ ਤੋਂ ਵੱਧ ਨਸ਼ਾ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਿਹਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਬੀਜੇਪੀ ਦੀ ਕੇਂਦਰ ਸਰਕਾਰ ਦੀ ਹੈ, ਪਰ ਬੀਜੇਪੀ ਇਸ ਨੂੰ ਰੋਕਣ ਵਿੱਚ ਨਾਕਾਮ ਹੈ ਜਾਂ ਫਿਰ ਰੋਕਣਾ ਹੀ ਨਹੀਂ ਚਾਹੁੰਦੀ।

2022 ਵਿੱਚ ਜਦੋਂ ਸਾਡੀ ਸਰਕਾਰ ਬਣੀ ਸੀ ਤਾਂ 80 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਸੀ। "ਆਪ" ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਪਾਕਿਸਤਾਨ ਤੋਂ ਆਉਣ ਵਾਲੀ ਡਰੱਗਜ਼ 'ਤੇ ਕਾਬੂ ਪਾਇਆ। ਅੱਜ ਸਿਰਫ਼ 20 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਹੈ। ਅੱਜ 80 ਫੀਸਦੀ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਹੀ ਹੈ। ਬੀਜੇਪੀ ਆਪਣੇ ਰਾਜਾਂ ਵਿੱਚ ਨਸ਼ੇ ਦਾ ਧੰਦਾ ਰੋਕਣ ਵਿੱਚ ਨਾਕਾਮ ਰਹੀ ਹੈ ਜਾਂ ਰੋਕਣਾ ਨਹੀਂ ਚਾਹੁੰਦੀ? ਗੁਜਰਾਤ ਵਿੱਚ ਤੀਹ ਸਾਲਾਂ ਤੋਂ ਇਨ੍ਹਾਂ ਦੀ ਸਰਕਾਰ ਹੈ ਅਤੇ ਨਸ਼ੇ ਦਾ ਸਭ ਤੋਂ ਵੱਧ ਧੰਦਾ ਉੱਥੇ ਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸ਼ਾਸਿਤ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਨਸ਼ਾ ਭਾਰਤ ਆਉਂਦਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਦੀ ਬੀਜੇਪੀ ਸਰਕਾਰ ਦੀ ਹੈ। ਅਤੇ ਇਨ੍ਹਾਂ ਦੀ ਬੇਸ਼ਰਮੀ ਦੇਖੋ; ਪੰਜਾਬ ਵਿੱਚ ਇਹ ਲੋਕ ਨਸ਼ੇ ਦੇ ਖ਼ਿਲਾਫ਼ ਯਾਤਰਾ ਕੱਢ ਰਹੇ ਹਨ। ਪੰਜਾਬ ਤੋਂ ਸਿੱਖੋ। "ਆਪ" ਤੋਂ ਸਿੱਖੋ ਅਤੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੋ। ਹਰ ਗੱਲ ਵਿੱਚ ਰਾਜਨੀਤੀ ਨਾ ਕਰੋ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ 'ਐਕਸ' 'ਤੇ ਕਿਹਾ ਕਿ ਪੰਜਾਬ ਵਿੱਚ 80 ਪ੍ਰਤੀਸ਼ਤ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਤੋਂ ਆ ਰਹੀ ਹੈ। ਇਹ ਸਪਲਾਈ ਕਿਉਂ ਨਹੀਂ ਰੋਕੀ ਜਾ ਰਹੀ? ਕੀ ਬੀਜੇਪੀ ਡਰੱਗ ਤਸਕਰਾਂ ਨਾਲ ਮਿਲ ਕੇ ਦੇਸ਼ ਵਿੱਚ ਨਸ਼ੇ ਨੂੰ ਬੜਾਵਾ ਦੇ ਰਹੀ ਹੈ?

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? - ਪਾਇਲਟ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ