Friday, May 01, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਬੀਜੇਪੀ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 5 ਕਰੋੜ ਦੀ ਫਿਰੌਤੀ

ਪੰਜਾਬ ਨਿਊਜ਼ ਐਕਸਪ੍ਰੈੱਸ | May 01, 2026 03:08 PM

ਲੁਧਿਆਣਾ, 1 ਮਈ: ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ), ਭਾਜਪਾ ਪੰਜਾਬ ਤੋਂ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਸੂਬਾ ਚੇਅਰਪਰਸਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਇਸ ਸੰਬੰਧੀ ਸੁਖਵਿੰਦਰ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ, ਜਿਸ ਵਿੱਚ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੱਕ ਛੋਟੀ ਪਲਾਸਟਿਕ ਦੀ ਬੋਤਲ ਵਿੱਚ ਇੱਕ ਸ਼ੱਕੀ ਤਰਲ ਪਦਾਰਥ, ਜਿਸ ਨੂੰ ਨੁਕਸਾਨਦੇਹ ਸਮੱਗਰੀ ਹੋਣ ਦਾ ਸ਼ੱਕ ਹੈ, ਮਿਲਿਆ ਹੈ।

ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਸੁਖਵਿੰਦਰ ਬਿੰਦਰਾ ਵੱਲੋਂ ਪੁਲਿਸ ਸਟੇਸ਼ਨ ਦੁੱਗਰੀ, ਲੁਧਿਆਣਾ ਵਿਖੇ ਦਰਜ ਕਰਵਾਈ ਗਈ ਹੈ, ਅਤੇ ਪੁਲਿਸ ਨੂੰ ਧਮਕੀ ਭਰੇ ਪੱਤਰ ਅਤੇ ਸ਼ੱਕੀ ਬੋਤਲ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਪਿਛਲੇ 4-5 ਸਾਲਾਂ ਵਿੱਚ, ਸੁਖਵਿੰਦਰ ਸਿੰਘ ਬਿੰਦਰਾ ਨੂੰ ਕਈ ਧਮਕੀ ਭਰੇ ਕਾਲਾਂ ਅਤੇ ਫਿਰੌਤੀ ਪੱਤਰ ਵੀ ਮਿਲੇ ਹਨ ਜਿਸ ਵਿੱਚ ਪੈਸੇ ਦੀ ਮੰਗ ਕੀਤੀ ਜਾ ਚੁੱਕੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਧਾਨ ਸਭਾ ਦੇ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮਾਨਸਾਹੀਆ ਮਾਣਹਾਨੀ ਮਾਮਲੇ ਵਿੱਚ CM ਮਾਨ ਨੂੰ ਮਿਲੀ ਰਾਹਤ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਚੀਮਾ

‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਨਗਰ ਨਿਗਮ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ