Wednesday, June 17, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 17, 2026 05:14 PM

- *ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ*
- *ਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ*

ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ।

ਡਾ. ਬਲਜੀਤ ਕੌਰ ਨੇ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।”

ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪੱਕੇ ਵਸਨੀਕ ਅਤੇ ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ। ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ।

ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ambedkarinstitute013@gmail.com 'ਤੇ ਈ-ਮੇਲ ਰਾਹੀਂ ਭੇਜ ਸਕਦੇ ਹਨ।

ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ 'ਤੇ ਵਿਜ਼ਿਟ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਕਾਬੂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ - ਅਮਨ ਅਰੋੜਾ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਹਰਪਾਲ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਿਲ ਰਿਹਾ ਮੁਫ਼ਤ

ਵੱਡੀ ਖ਼ਬਰ: ਲੇਹ ਵਿੱਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ