Sunday, December 28, 2025

Punjab

ਬ੍ਰਹਮਪੁਰਾ ਨੇ ਕਿਸਾਨਾਂ ਨਾਲ 'ਆਪ' ਦੇ ਦੁਰਵਿਹਾਰ ਦੀ ਸਖ਼ਤ ਆਲੋਚਨਾ, ਜਾਇਜ਼ ਮੰਗਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਇੱਕ ਜਮਹੂਰੀ ਹੱਕ

PUNJAB NEWS EXPRESS | March 04, 2025 05:53 PM
'ਆਪ' ਸਰਕਾਰ ਵੱਲੋਂ ਸੇਵਾ ਕੇਂਦਰਾਂ ਨੂੰ ਡੀਸੀ ਦਫ਼ਤਰਾਂ ਵਿੱਚ ਤਬਦੀਲ ਕਰਨਾ ਮੰਦਭਾਗਾ - ਅਕਾਲੀ ਆਗੂ 
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਲੀਡਰਸ਼ਿਪ ਤੋਂ ਸਿੱਖਣ ਦੀ ਅਪੀਲ ਕੀਤੀ
ਤਰਨ ਤਾਰਨ: ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਅਤੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ ਰਹੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਸ਼ਾਹਬਾਜ਼ਪੁਰਾ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਖਡੂਰ ਸਾਹਿਬ ਹਲਕੇ ਦੇ ਸੀਨੀਅਰ ਅਕਾਲੀ ਆਗੂ, ਜਿੰਨ੍ਹਾਂ ਵਿੱਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰਾ ਅਤੇ ਯੂਥ ਅਕਾਲੀ ਦਲ ਤਰਨ ਤਾਰਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਸ਼ਾਮਲ ਸਨ। ਅਕਾਲੀ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਾਡਾ ਇਸ ਮੀਟਿੰਗ ਦਾ ਮਕਸਦ ਸਿਰਫ਼ ਪਾਰਟੀ ਵਰਕਰਾਂ ਨੂੰ ਲਾਮਬੰਦ, ਅਤੇ ਪਾਰਟੀ ਦੀ ਨੀਂਹ ਨੂੰ ਮਜ਼ਬੂਤ ਕਰਨ 'ਤੇ ਹੈ।
 
ਕਿਸਾਨਾਂ ਦੀ ਦੁਰਦਸ਼ਾ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ, ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਮੌਜੂਦਾ ਪ੍ਰਸ਼ਾਸਨ ਦੇ ਰਵੱਈਏ ਦੀ ਨਿੰਦਾ ਕੀਤੀ। ਬ੍ਰਹਮਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਾਡੇ ਕਿਸਾਨ ਭਰਾਵਾਂ ਨਾਲ ਅਜਿਹਾ ਵਿਵਹਾਰ ਕਰ ਰਹੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਐਮਐਸਪੀ ਵਰਗੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣਾ ਇੱਕ ਜਮਹੂਰੀ ਹੱਕ ਹੈ, ਫ਼ਿਰ ਵੀ ਸੂਬੇ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਗਿਆ ਹੈ ਜੋ ਕਿ ਸੂਬੇ ਦੇ ਲੋਕਾਂ ਨਾਲ ਧੋਖਾਧੜੀ ਹੈ।
 
ਸੇਵਾ ਕੇਂਦਰਾਂ ਨੂੰ ਡੀਸੀ ਦਫ਼ਤਰਾਂ ਵਿੱਚ ਤਬਦੀਲ ਕਰਨ 'ਤੇ ਅਕਾਲੀ ਆਗੂਆਂ ਨੇ ਅਸੰਤੁਸ਼ਟੀ ਪ੍ਰਗਟ ਕੀਤੀ। 'ਆਪ' ਸਰਕਾਰ ਦੀ ਇਹ ਕਾਰਵਾਈ ਆਮ ਲੋਕਾਂ ਦੀ ਅਸੁਵਿਧਾ ਦਾ ਕਾਰਨ ਬਣ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰਨਾ ਆਮ ਆਦਮੀ ਪਾਰਟੀ ਦੀ ਅਸਫ਼ਲਤਾ ਨੂੰ ਦਰਸਾਉਂਦਾ ਹੈ।
 
ਸ੍ਰ. ਬ੍ਰਹਮਪੁਰਾ ਨੇ ਪਿਛਲੀ ਅਕਾਲੀ ਲੀਡਰਸ਼ਿਪ ਤੋਂ ਸਬਕ ਸਿੱਖਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਭਗਵੰਤ ਮਾਨ ਨੂੰ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਤੋਂ ਕੁੱਝ ਸ਼ਿਸ਼ਟਾਚਾਰ ਸਿੱਖਣਾ ਚਾਹੀਦਾ ਹੈ, ਜਿੰਨ੍ਹਾਂ ਨੇ ਕਿਸਾਨਾਂ ਲਈ ਅਣਥੱਕ ਵਕਾਲਤ ਅਤੇ ਸੰਘਰਸ਼ ਕੀਤਾ।‌ ਉਨ੍ਹਾਂ ਅੱਗੇ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀ ਮੌਜੂਦਾ ਲੀਡਰਸ਼ਿਪ ਦਿੱਲੀ ਦੁਆਰਾ ਰਿਮੋਟ ਕੰਟਰੋਲ ਦੁਆਰਾ ਕਾਬੂ ਕੀਤੀ ਜਾਂਦੀ ਹੈ।
 
ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਦੀ ਹਿਰਾਸਤ ਜਾਰੀ ਰਹੀ, ਤਾਂ ਭਗਵੰਤ ਮਾਨ ਨੂੰ ਭਵਿੱਖ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਰਣਜੀਤ ਸਿੰਘ ਰਾਣਾ ਮਮਣਕੇ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗਲਾਲੀਪੁਰ, ਜਗਰੂਪ ਸਿੰਘ ਸਾਬਕਾ ਸਰਪੰਚ ਸਾਹਿਬਾਜਪੁਰ ਸੁਰਜਨ ਸਿੰਘ ਸਾਬਕਾ ਸਰਪੰਚ ਕੋਹਾੜਕਾ ਵੀ ਹਾਜ਼ਰ ਸਨ।
 
 
ਕੈਪਸ਼ਨ: ਪਿੰਡ ਸ਼ਾਹਬਾਜ਼ਪੁਰਾ ਵਿਖੇ, ਸਾਬਕਾ ਵਿਧਾਇਕ ਬ੍ਰਹਮਪੁਰਾ, ਗਿਆਨ ਸਿੰਘ ਸ਼ਾਹਬਾਜ਼ਪੁਰਾ, ਗੁਰਸੇਵਕ ਸਿੰਘ ਸ਼ੇਖ ਅਤੇ ਹੋਰ ਅਕਾਲੀ ਆਗੂ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕਰਦੇ ਹੋਏ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦਾ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਗ੍ਰਿਫ਼ਤਾਰ

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ,: ਮੁੱਖ ਮੰਤਰੀ  ਨੇ  ਕਿਹਾ; ਹੜ੍ਹ ਰਾਹਤ ਵਜੋਂ ਕੇਂਦਰ ਤੋਂ ਇੱਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ 

 ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ