Tuesday, April 28, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 06:04 PM

ਅੰਮ੍ਰਿਤਸਰ, 28 ਅਪ੍ਰੈਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਬੰਗਲੌਰ ਤੇ ਕਰਨਾਟਕਾ ਸਿੱਖ ਵੈਲਫੇਅਰ ਸੁਸਾਇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਜਥਾ ਸ. ਜਰਨੈਲ ਸਿੰਘ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-ਆਇਆਂ ਕਿਹਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਹੈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਹਿਤ 100 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕੀਤੇ ਜਾਣਗੇ।

ਜਥੇ ਦੇ ਆਗੂ ਸ. ਜਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਣ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਅਵਤਾਰ ਸਿੰਘ ਵਣਵਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਕਰਨਾਟਕਾ ਤੋਂ ਪੁੱਜੇ ਪ੍ਰਧਾਨ ਸ. ਜਰਨੈਲ ਸਿੰਘ, ਮੀਤ ਪ੍ਰਧਾਨ ਸ. ਜੋਗਿੰਦਰ ਸਿੰਘ, ਜਰਨਲ ਸਕੱਤਰ ਸ. ਜਸਪਾਲ ਸਿੰਘ, ਸਕੱਤਰ ਸ. ਤੇਜਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਮੁੰਡੀਆਂ

ਪੰਜਾਬ ਪੁਲਿਸ ਨੇ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ