Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 04:13 PM

ਅੰਮ੍ਰਿਤਸਰ, 26 ਅਗਸਤ : ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰੂ ਘਰਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਅਵਾਜ਼ ਪ੍ਰਤੀ ਵੀ ਸਰਕਾਰਾਂ ਹਮੇਸ਼ਾ ਅਵੇਸਲੀਆਂ ਹੀ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 29 ਅਗਸਤ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।

ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਆਈ ਥਾਈਲੈਂਡ ਦੀ 34 ਸਾਲਾ ਮਹਿਲਾ ਨਸ਼ੇ ਦੀ ਲਤ ਦਾ ਹੋਈ ਸ਼ਿਕਾਰ