Friday, August 28, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 05:34 PM

- ਪੰਜਾਬ ਦੀ ਜਵਾਨੀ ਬਚਾਉਣ ਲਈ ਘਰ-ਘਰ ਗੁਰੂ ਦਾ ਸੁਨੇਹਾ ਪਹੁੰਚਾਉਣ ਦੀ ਲੋੜ- ਐਡਵੋਕੇਟ ਧਾਮੀ
- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਗਾਗਾ/ਅੰਮ੍ਰਿਤਸਰ, 28 ਅਗਸਤ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਕੀਤੀ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਮੱਖਣ ਸ਼ਾਹ ਜੀ ਲੁਬਾਣਾ ਦਾ ਜਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਛਾਣ ਕਰਕੇ “ਸਾਚਾ ਗੁਰੂ ਲਾਧੋ ਰੇ” ਦਾ ਜੋ ਮਹਾਨ ਸੰਦੇਸ਼ ਸਿੱਖ ਸੰਗਤ ਨੂੰ ਦਿੱਤਾ, ਉਹ ਸਿਰਫ਼ ਇਤਿਹਾਸਕ ਘਟਨਾ ਨਹੀਂ, ਸਗੋਂ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦਸਵੇਂ ਪਾਤਸ਼ਾਹ ਜੀ ਦੇ ਹੁਕਮ “ਗੁਰੂ ਮਾਨਿਓ ਗ੍ਰੰਥ” ਨੂੰ ਜੀਵਨ ਦਾ ਆਧਾਰ ਬਣਾਉਂਦਿਆਂ ਕਿਸੇ ਵੀ ਦੇਹਧਾਰੀ ਨੂੰ ਗੁਰੂ ਮੰਨਣ ਦੇ ਭੁਲੇਖੇ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਗੁਰੂ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣ ਲਈ ਮੀਰੀ-ਪੀਰੀ ਖਾਲਸਾ ਮਾਰਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਨਸ਼ਿਆਂ ਦੀ ਮਾਰ ਹੈ। ਸਾਨੂੰ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਦਿਆਂ ਸਰਕਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਜਵਾਬਦੇਹ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਫ਼ਰਤ ਨਹੀਂ, ਸਗੋਂ ਪਿਆਰ, ਸਹਾਰਾ ਅਤੇ ਮੁੜ ਚੰਗੇ ਜੀਵਨ ਵੱਲ ਲਿਆਉਣ ਦਾ ਮੌਕਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਅਤੇ ਗੁਰਬਾਣੀ ਨਾਲ ਜੋੜਨ ਲਈ ਵੀ ਯਤਨਸ਼ੀਲ ਹੋਣ ਦੀ ਲੋੜ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਦੌਰਾਨ ਸੰਗਤਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਨੌਜਵਾਨੀ ਦੀ ਇੱਕ ਬਹੁਤ ਹੀ ਦਰਦਨਾਕ ਤਸਵੀਰ ਸਾਹਮਣੇ ਆ ਰਹੀ ਹੈ। ਛੋਟੀ ਉਮਰ ਦੇ ਅਨੇਕਾਂ ਨੌਜਵਾਨ ਚਿੱਟੇ ਵਰਗੇ ਨਸ਼ਿਆਂ ਦੀ ਭੇਟ ਚੜ੍ਹ ਕੇ ਆਪਣੀਆਂ ਕੀਮਤੀ ਜ਼ਿੰਦਗੀਆਂ ਗੁਆ ਚੁੱਕੇ ਹਨ। ਇਹ ਸਮੁੱਚੇ ਪੰਜਾਬ ਦਾ ਦਰਦ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮਕਸਦ ਜਿਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ ਉਥੇ ਪੰਜਾਬ ਦੀ ਨੌਜਵਾਨੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨਾ, ਗੁਰਸਿੱਖੀ ਜੀਵਨ ਅਤੇ ਆਪਣੇ ਗੌਰਵਮਈ ਵਿਰਸੇ ਵੱਲ ਪ੍ਰੇਰਿਤ ਕਰਨਾ ਹੈ। ਇਹ ਸੁਨੇਹਾ ਲੈ ਕੇ ਖਾਲਸਾ ਮਾਰਚ ਪੰਜਾਬ ਦੇ ਪਿੰਡ ਪਿੰਡ ਤੱਕ ਪਹੁੰਚ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਮਾਰਚ ਦੀ ਸੰਪੂਰਨਤਾ ਮਗਰੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨੀ ਪੰਜਾਬ ਦਾ ਭਵਿੱਖ ਹੈ। ਇਸ ਲਈ ਹਰ ਮਾਂ-ਪਿਉ ਅਤੇ ਹਰ ਗੁਰਸਿੱਖ ਦਾ ਫ਼ਰਜ਼ ਹੈ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਕੇ ਗੁਰੂ ਨਾਲ ਜੋੜੇ। ਉਨ੍ਹਾਂ ਖਾਲਸਾ ਮਾਰਚ ਵਿੱਚ ਸਹਿਯੋਗ ਕਰ ਰਹੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਮਾਰਚ ਦੌਰਾਨ ਨੌਜੁਆਨ ਜਿਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਸ. ਗੁਰਲਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਪਰਮਜੀਤ ਕੌਰ, ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਗੁਰਵਿੰਦਰ ਸਿੰਘ ਮੁਹਾਲੀ, ਸ. ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਜਣੇ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਬਣਾਈ ਰੱਖਦੀ ਹੈ ਸੰਪਰਕ

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ !

ਲੈਕਚਰਾਰ ਨੇਹਾ ਕਤਲ ਮਾਮਲਾ: ਪਤੀ ਤੇ ਸੱਸ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ