Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 04:27 PM

- ਐਡਵੋਕੇਟ ਧਾਮੀ ਦੀ ਅਗਵਾਈ ਹੇਠ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 30 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 21 ਨਵੰਬਰ ਨੂੰ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ), 26 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, 5 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, 12 ਦਸੰਬਰ ਨੂੰ ਗੁਰੂ ਨਾਨਕ ਕਾਲਜ ਬੁਡਲਾਡਾ, 15 ਦਸੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਟਿਊਟ ਆਫ਼ ਐਡਵਾਂਸਟ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, 4 ਜਨਵਰੀ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਸੈਮੀਨਾਰ ਕਰਵਾਏ ਜਾਣਗੇ, ਇਸੇ ਤਰ੍ਹਾਂ ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 21 ਨਵੰਬਰ ਨੂੰ ਗੁਰਦੁਆਰ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ, 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 5 ਦਸੰਬਰ ਨੂੰ ਗੁਰਦੁਆਰਾ ਸੰਗ ਜੀ ਢੇਸੀਆ ਜਲੰਧਰ ਵਿਖੇ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆ ਬਟਾਲਾ, ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਅਤੇ ਸਕੇਤ ਮੰਡੀ ਹਿਮਾਚਲ ਪ੍ਰਦੇਸ਼ ਵਿਖੇ ਵੀ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ (ਵਾਰਾਣਸੀ) ਵਿਖੇ ਗੁਰਮਤਿ ਸਮਾਗਮ ਕਰਵਾ ਕੇ 20 ਜਨਵਰੀ 2027 ਨੂੰ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ ਅਤੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦਾ ਫ਼ਰਵਰੀ ਮਹੀਨੇ ਦਾ ਅੰਕ ਭਗਤ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਸਬੰਧੀ ਇਕ ਸੋਵੀਨਰ ਵੀ ਪ੍ਰਕਾਸ਼ਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਸਫ਼ਲਤਾ ਲਈ ਵੱਖ-ਵੱਖ ਕਮੇਟੀਆਂ ਦਾ ਜਲਦ ਗਠਨ ਕਰ ਦਿੱਤਾ ਜਾਵੇਗਾ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਕੇਵਲ ਸਿੰਘ ਬਾਦਲ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਵਤਾਰ ਸਿੰਘ ਰਿਆ, ਸ. ਅਵਤਾਰ ਸਿੰਘ ਵਣਵਾਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਬਲਵਿੰਦਰ ਸਿੰਘ ਭੰਮਾਂਲੰਡਾ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸ. ਸੁਖਵਰਸ਼ ਸਿੰਘ ਪੰਨੂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਮਾਨ