Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਭਗਵੰਤ ਮਾਨ ਸਰਕਾਰ ਨੇ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਬੁਲਾਏਗੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 08:18 AM

- *ਪੰਜਾਬ ਵਿਧਾਨ ਸਭਾ ਵੱਲੋਂ ਕਿਰਤੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਸੈਸ਼ਨ ਦੌਰਾਨ ਮਨਰੇਗਾ ਦੀ ਥਾਂ ਜੀ-ਰਾਮ-ਜੀ ਸਕੀਮ ਲਾਗੂ ਹੋਣ ਨਾਲ ਮਜ਼ਦੂਰਾਂ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਚਾਰ-ਵਟਾਂਦਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਰਾਸ਼ਟਰੀ ਅਤੇ ਵਿਸ਼ਵਵਿਆਪੀ ਤਬਦੀਲੀਆਂ ਦੌਰਾਨ ਮਜ਼ਦੂਰ ਵਰਗ ਨੂੰ ਉੱਭਰ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕਰੇਗੀ ਪੰਜਾਬ ਵਿਧਾਨ ਸਭਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 29 ਅਪ੍ਰੈਲ 2026: ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ।"

ਉਨ੍ਹਾਂ ਅੱਗੇ ਦੱਸਿਆ, "ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ 'ਤੇ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਦੇ ਪ੍ਰਭਾਵ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ 'ਤੇ ਗੰਭੀਰ ਚਰਚਾ ਵੀ ਹੋਵੇਗੀ।"

ਉਨ੍ਹਾਂ ਅੱਗੇ ਕਿਹਾ, "ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਸਥਾਪਤ ਪ੍ਰਕਿਰਿਆਵਾਂ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹੀ ਜ਼ਰੂਰੀ ਮਹੱਤਵਪੂਰਨ ਫੈਸਲੇ ਲਏ ਜਾਣ।"

ਇਸ ਦਾ ਖੁਲਾਸਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਕਿਰਤੀ ਵਰਗ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ। ਉਨ੍ਹਾਂ ਅੱਗੇ ਕਿਹਾ, "ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਸਦਨ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੈਸ਼ਨ ਵਿੱਚ ਸੱਦਾ ਦਿੱਤਾ ਜਾਵੇਗਾ। ਸੈਸ਼ਨ ਵਿੱਚ ਮਨਰੇਗਾ ਸਕੀਮ ਨੂੰ ਬਦਲ ਕੇ ਜੀ-ਰਾਮ-ਜੀ ਸਕੀਮ ਲਾਗੂ ਕਰਨ ਨਾਲ ਮਜ਼ਦੂਰ ਵਰਗ 'ਤੇ ਪਏ ਨਾਕਾਰਤਮਕ ਪ੍ਰਭਾਵਾਂ 'ਤੇ ਵੀ ਚਰਚਾ ਕੀਤੀ ਜਾਵੇਗੀ।"

ਇਸ ਤੋਂ ਇਲਾਵਾ ਸੈਸ਼ਨ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਿਕਾਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਦਰਪੇਸ਼ ਚੁਣੌਤੀਆਂ 'ਤੇ ਵੀ ਚਰਚਾ ਕੀਤੀ ਜਾਵੇਗੀ। ਮਿਆਰੀ ਪ੍ਰਕਿਰਿਆ ਅਨੁਸਾਰ ਵਿਧਾਨਕ ਕੰਮਾਂ ਨੂੰ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਵਿਸ਼ੇਸ਼ ਸੈਸ਼ਨ ਮਜ਼ਦੂਰ ਵਰਗ ਦੇ ਉਨ੍ਹਾਂ ਲੱਖਾਂ ਲੋਕਾਂ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਸਫਲ ਅਤੇ ਮਜ਼ਬੂਤ ਲੋਕਤੰਤਰ ਵਿੱਚ ਬਦਲਣ ਵਿੱਚ ਮਦਦ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ