Thursday, January 23, 2025
ਤਾਜਾ ਖਬਰਾਂ
 ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ ਵਿਸ਼ਵ ਪੰਜਾਬੀ ਕਾਨਫਰੰਸ, ਲਾਹੌਰ-ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨਡੱਲੇਵਾਲ ਦੇ ਸੰਘਰਸ਼ ਅੱਗੇ ਚ ਝੁਕੀ ਕੇਂਦਰ ਸਰਕਾਰ!, ਕਿਸਾਨ ਆਗੂ ਡੱਲੇਵਾਲ ਜਲਦੀ ਆਪਣਾ ਮਰਨ ਵਰਤ ਖਤਮ ਕਰਨਗੇ!ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ 'ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ 'ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ

Punjab

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਦਲਜੀਤ ਕੌਰ | January 07, 2025 08:28 PM
 
ਕੌਮੀ ਖੇਤੀ ਮੰਡੀਕਰਨ ਨੀਤੀ, ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਸੰਦ: ਮਨਜੀਤ ਧਨੇਰ, ਹਰਨੇਕ ਮਹਿਮਾ 
ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਸੋਧਾਂ, ਸੰਘੀ ਢਾਂਚੇ ਤੇ ਇੱਕ ਨਵਾਂ ਵਾਰ: ਗੁਰਦੀਪ ਰਾਮਪੁਰਾ
ਬਰਨਾਲਾ:  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਮੋਗਾ ਵਿਖੇ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਮੂਲੀਅਤ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀ ਦੇ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪੰਜਾਬ ਦੇ 13 ਜ਼ਿਲਿਆਂ ਵਿੱਚ ਮੀਟਿੰਗਾਂ ਕਰਕੇ ਮਹਾਂ ਪੰਚਾਇਤ ਵਿੱਚ ਪਹੁੰਚਣ ਦੀ ਵਿਉਂਤਬੰਦੀ ਕੀਤੀ ਗਈ ਹੈ। ਇਨ੍ਹਾਂ ਮੀਟਿੰਗਾਂ ਨੂੰ ਵਿਸ਼ੇਸ਼ ਤੌਰ 'ਤੇ ਸੂਬਾਈ ਆਗੂਆਂ ਨੇ ਸੰਬੋਧਨ ਕੀਤਾ ਅਤੇ ਸਰਕਾਰਾਂ ਦੇ ਕਿਸਾਨ ਮਜ਼ਦੂਰ ਵਿਰੋਧੀ ਹਮਲਿਆਂ ਦੀ ਜਾਣਕਾਰੀ ਦਿੱਤੀ। ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤ ਪਾਲ ਕੌਰ ਦੀ ਅਗਵਾਈ ਵਿੱਚ ਔਰਤਾਂ ਦੀ ਵਿਸ਼ੇਸ਼ ਤੌਰ 'ਤੇ ਤਿਆਰੀ ਕਰਵਾਈ ਗਈ ਹੈ। 
 
 
ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਿੱਥੇ ਸੂਬਿਆਂ ਦੇ ਅਧਿਕਾਰਾਂ ਨੂੰ ਮਸਲਣ ਦੀ ਸਾਜਿਸ਼ ਹੈ ਉੱਥੇ ਦਿੱਲੀ ਦੇ ਬਾਰਡਰਾਂ ਤੇ ਲੜੇ ਗਏ ਇਤਿਹਾਸਿਕ ਕਿਸਾਨ ਘੋਲ ਰਾਹੀਂ ਰੱਦ ਕਰਵਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਮੁੜ ਲਾਗੂ ਕਰਨ ਦੀ ਸਾਜ਼ਿਸ਼ ਹੈ। ਆਗੂਆਂ ਨੇ ਕਿਹਾ ਕਿ ਇਸ ਨਾਲ ਮੋਦੀ ਸਰਕਾਰ ਦਾ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਇੱਕ ਹੋਰ ਵਾਰ ਕਰਦਿਆਂ, ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਰੇਲਵੇ ਅਤੇ ਸ਼ਹਿਰੀ ਆਧਾਰ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਂ ਹੇਠ ਸੋਧਾਂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਸਸਤੇ ਭਾਅ ਤੇ ਕਾਰਪੋਰੇਟਾਂ ਨੂੰ ਦਿੱਤੀਆਂ ਜਾ ਸਕਣ।
 
 
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੋਗਾ ਦੀ ਇਸ ਵਿਸ਼ਾਲ ਕਿਸਾਨ ਮਹਾਂਪੰਚਾਇਤ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ਤੇ ਖ੍ਰੀਦ ਦੀ ਗਰੰਟੀ ਦਾ ਕਾਨੂੰਨ, ਕਿਸਾਨਾਂ-ਮਜਦੂਰਾਂ ਦਾ ਕਰਜ਼ਾ ਰੱਦ ਕਰਨ, ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਸੋਧਾਂ ਖ਼ਿਲਾਫ਼, ਹਰ ਖੇਤ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ, ਹਰ ਘਰ ਤੱਕ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਡੱਲੇਵਾਲ ਦੇ ਸੰਘਰਸ਼ ਅੱਗੇ ਚ ਝੁਕੀ ਕੇਂਦਰ ਸਰਕਾਰ!, ਕਿਸਾਨ ਆਗੂ ਡੱਲੇਵਾਲ ਜਲਦੀ ਆਪਣਾ ਮਰਨ ਵਰਤ ਖਤਮ ਕਰਨਗੇ!

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ 'ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ 'ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈ

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ

1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ, ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ

ਮਾਮਲਾ: ਪੀ.ਟੀ.ਆਈ. ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ--ਡੀ.ਟੀ.ਐੱਫ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਐਲਾਨ, 14 ਜਨਵਰੀ ਤੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜਾਣਗੇ ਹੜਤਾਲ ‘ਤੇ

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ