Wednesday, July 15, 2026

Punjab

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ SIR ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 07:02 PM

ਚੰਡੀਗੜ੍ਹ, 15 ਜੁਲਾਈ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਮਾਨਸੂਨ 'ਤੇ ਲੱਗੀ ਬਰੇਕ, ਫੇਰ ਵਧਣ ਲੱਗਿਆ ਤਾਪਮਾਨ

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੈਕਫੁੱਟ 'ਤੇ ਰਵਨੀਤ ਬਿੱਟੂ, ਵਿਵਾਦ ਨੂੰ ਖਤਮ ਕਰਨ ਦਾ ਦਿੱਤਾ ਸੁਨੇਹਾ

ਗੈਂਗਸਟਰਾਂ 'ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਸੰਧਵਾਂ

ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, 5 ਯੂਨੀਅਨਾਂ ਨਾਲ ਗੱਲਬਾਤ

ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ, ਸੂਬੇ ਨੂੰ ਹਰ ਖ਼ੇਤਰ 'ਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: CM ਮਾਨ

ਪਿਛਲੇ 3 ਸਾਲਾਂ 'ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਪਰਿਵਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ