Tuesday, April 07, 2026
ਤਾਜਾ ਖਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

Punjab

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

PUNJAB NEWS EXPRESS | April 07, 2026 06:35 PM

ਪਟਿਆਲਾ: ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਮਾਗਮ 23 ਮਈ ਉਨ੍ਹਾਂ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗੇ। 16 ਸਾਲ ਦੀ ਉਮਰ ਵਿੱਚ ਕਰਤਾਰ ਸਿੰਘ ਸਰਾਭਾ ਕੈਲੀਫੋਰਨੀਆ ਦੀ ਬਰਕਲੇ ਯੂਨੀਵਰਸਿਟੀ ਵਿਚ ਰਸਾਇਣ ਵਿਿਗਆਨ ਦੀ ਪੜ੍ਹਾਈ ਕਰਨ ਗਿਆ ਪਰ ਬਾਬਾ ਸੋਹਣ ਸਿੰਘ ਭਕਨਾ ਤੇ ਲਾਲਾ ਹਰਦਿਆਲ ਦੇ ਸੰਪਰਕ ਕਾਰਨ ਉਹ ਦੇਸ਼ ਨੂੰ ਆਜ਼ਾਦ ਕਰਾਉਣ ਦੇ ਜਜ਼ਬੇ ਨਾਲ ਰੰਗਿਆ ਗਿਆ ਅਤੇ ਗਦਰ ਪਾਰਟੀ ਦਾ ਤੇਜ਼ ਤਰਾਰ ਜਰਨੈਲ ਬਣ ਗਿਆ। ਉਹ ਪੰਜਾਬੀ ਦਾ ਸਭ ਤੋਂ ਛੋਟੀ ਉਮਰ ਦਾ (ਸ਼ਾਇਦ ਪਹਿਲਾਂ ਵੀ) ਪੱਤਰਕਾਰ ਸੀ ਜੋ ਆਪਣੇ ਅਖ਼ਬਾਰ ਲਈ ਨਾ ਕੇਵਲ ਲਿਖਦਾ ਸਗੋਂ ਰਾਤਾਂ ਨੂੰ ਕੰਪੋਜ ਕਰਦਾ, ਹੱਥੀਂ ਪ੍ਰੈਸ ਗੇੜ ਕੇ ਇਸ ਦੀ ਛਪਾਈ ਕਰਦਾ ਅਤੇ ਥਾਉਂ ਥਾਈਂ ਪਹੁੰਚਾਉਂਦਾ। 

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ 19 ਸਾਲ ਦੀ ਉਮਰ ਵਿੱਚ ਫਾਂਸੀ ਚੜ੍ਹਨ ਵਾਲੇ ਕਰਤਾਰ ਸਿੰਘ ਸਰਾਭਾ ਦਾ 24 ਮਈ 2026 ਐਤਵਾਰ ਨੂੰ ਜਨਮ ਦਿਨ ਆ ਰਿਹਾ ਹੈ। ਸਰਾਭਾ ਪਿੰਡ ਵਾਸੀਆਂ ਵੱਲੋਂ ਉਸਦੇ ਜਨਮ ਦਿਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਉਸ ਨੂੰ ਸਾਨੂੰ ਯਾਦ ਕੀਤਾ ਜਾਣਾ ਹੈ। ਭਾਸ਼ਾ ਵਿਭਾਗ ਪੰਜਾਬ ਵੱਲੋਂ 23 ਮਈ 2026 ਸ਼ਨੀਵਾਰ ਨੂੰ ਪਿੰਡ ਸਰਾਭਾ ਵਿਖੇ ਵਿਸ਼ੇਸ਼ ਸਮਾਗਮ ਕੀਤੇ ਜਾਣ ਦੀ ਤਜਵੀਜ਼ ਹੈ। ਜਿਸ ਵਿੱਚ ਇਲਾਕੇ ਦੇ ਵਿਿਦਆਰਥੀ ਉਸਦੀਆਂ ਕਾਵਿ ਰਚਨਾਵਾਂ ਦਾ ਗਾਇਨ ਕਰਨਗੇ। ਵਿਦਵਾਨ ਗਦਰ ਲਹਿਰ ਨਾਲ ਸਬੰਧਿਤ ਸਾਹਿਤ ਬਾਰੇ ਚਰਚਾ ਕਰਨਗੇ ਅਤੇ ਕਵੀ ਕਰਤਾਰ ਸਿੰਘ ਸਰਾਭੇ ਅਤੇ ਗਦਰ ਲਹਿਰ ਨਾਲ ਸਬੰਧਤ ਆਪਣੀਆਂ ਕਵਿਤਾਵਾਂ ਪੇਸ਼ ਕਰਨਗੇ। ਦੋਵੇਂ ਦਿਨ ਪੁਸਤਕ ਪ੍ਰਦਰਸ਼ਨੀ ਹੋਏਗੀ। ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ।
ਸਮਾਗਮ ਵਿੱਚ ਵਿੱਚ ਭਾਗ ਲੈਣ ਦੇ ਚਾਹਵਾਨ ਵਿਦਵਾਨ, ਕਵੀ, ਅਤੇ ਵਿਿਦਆਰਥੀ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ: ਸੁਖਦਰਸ਼ਨ ਸਿੰਘ ਚਹਿਲ (97795 90575) ਅਤੇ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਡਾ: ਸੰਦੀਪ ਸ਼ਰਮਾ (88720 00423) ਨਾਲ ਸੰਪਰਕ ਕਰਨ। ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ