Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਭੋਆ ਹਲਕੇ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਤਿੰਨ ਪੁਲਾਂ ’ਤੇ ਖਰਚੇ ਕੀਤੇ ਜਾਣਗੇ ਕਰੀਬ 62 ਕਰੋੜ ਰੁਪਏ: ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 08:19 PM

- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ
- 17.82 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਸ਼ਿੰਗਾਰਮਾ ਪੁਲ ਦਾ ਨਿਰਮਾਣ

ਚੰਡੀਗੜ੍ਹ/ਪਠਾਨਕੋਟ, 9 ਸਤੰਬਰ : ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਿੰਡ ਕੋਲੀਆਂ ਦੇ ਨਜ਼ਦੀਕ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਪੰਚਾਇਤੀ ਨੁਮਾਇੰਦੇ ਹਾਜ਼ਿਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਵਿੱਚ ਆ ਕੇ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ ਅਤੇ ਅੱਜ ਦਾ ਦਿਨ ਉਨ੍ਹਾਂ ਲਈ ਵਿਸ਼ੇਸ਼ ਹੈ, ਕਿਉਂਕਿ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਸ਼ਿੰਗਾਰਮਾ ਵਿਖੇ ਪੁਲ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਤਿੰਨ ਨਵੇਂ ਪੁਲਾਂ ਨੂੰ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ’ਤੇ ਕਰੀਬ 62 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਵਿੱਚੋਂ ਸ਼ਿੰਗਾਰਮਾ ਦੇ ਨਜ਼ਦੀਕ ਬਣਨ ਵਾਲੇ ਪੁਲ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਜਲਾਲੀਆ ਨਾਲੇ ’ਤੇ ਬਣਨ ਵਾਲੇ ਪੁਲ ਦਾ ਨਿਰਮਾਣ ਕਾਰਜ ਵੀ ਇੱਕ ਹਫ਼ਤੇ ਦੇ ਅੰਦਰ ਸ਼ੁਰੂ ਕਰਵਾਉਣ ਦੀ ਗੱਲ ਉਨ੍ਹਾਂ ਕਹੀ। ਤੀਜਾ ਪੁਲ ਘਰੋਟਾ ਦੇ ਨਜ਼ਦੀਕ ਸਾਂਭਲਾ ਵਿਖੇ ਬਣਾਇਆ ਜਾਣਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਿੰਗਾਰਮਾ ਵਿਖੇ ਬਣਨ ਵਾਲਾ ਪੁਲ ਲਗਭਗ 165 ਮੀਟਰ ਲੰਬਾ ਅਤੇ 42 ਮੀਟਰ ਚੌੜਾ ਹੋਵੇਗਾ, ਜਿਸ ਦੇ ਨਿਰਮਾਣ ’ਤੇ 17 ਕਰੋੜ 82 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਪੁਲ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਕਰੀਬ 60-65 ਪਿੰਡਾਂ ਦੇ ਲੋਕਾਂ ਲਈ ਬੇਹੱਦ ਮਹੱਤਵਪੂਰਨ ਸਾਬਿਤ ਹੋਵੇਗਾ ਅਤੇ ਇਲਾਕੇ ਦੀ ਆਵਾਜਾਈ ਤੇ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗਾ।

ਕਟਾਰੂਚੱਕ ਨੇ ਕਿਹਾ ਕਿ ਰਾਵੀ ਦਰਿਆ ਦੇ ਪਾਰਲੇ ਇਲਾਕੇ ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਲੋਕਾਂ ਦੀ ਸਿਹਤ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਇਲਾਕੇ ਵਿੱਚ 100 ਬਿਸਤਰਿਆਂ ਵਾਲਾ ਹਸਪਤਾਲ ਖੋਲ੍ਹਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਤੋਂ ਸਿੱਧਾ ਕੀੜੀ ਨੂੰ ਜੋੜਨ ਵਾਲੇ ਇੱਕ ਵੱਡੇ ਪੁਲ ਦਾ ਪ੍ਰੋਜੈਕਟ ਵੀ ਪ੍ਰਕਿਰਿਆ ਅਧੀਨ ਹੈ ਅਤੇ ਇਸ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕਾ ਭੋਆ ਨੂੰ ਬਿਹਤਰ ਕਨੈਕਟੀਵਿਟੀ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਭੋਆ ਹਲਕਾ ਹੁਣ ਕਨੈਕਟੀਵਿਟੀ ਅਤੇ ਪੁਲਾਂ ਦੇ ਵਿਕਾਸ ਪੱਖੋਂ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਨਕਸ਼ੇ ’ਤੇ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵੱਲ ਵਧ ਰਿਹਾ ਹੈ।

ਉਨ੍ਹਾਂ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ’ਤੇ ਸਮੂਹ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲਾਹੇਵੰਦ ਰਹੇਗਾ ਅਤੇ ਆਵਾਜਾਈ ਦੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਧਰਮਪਾਲ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਸਰਪੰਚ ਬਮਿਆਲ ਮਨੀਸ਼ ਗੁਪਤਾ, ਸਰਪੰਚ ਕੋਲੀਆਂ ਰਾਜੂ, ਸਰਪੰਚ ਕੋਟ ਭੱਟੀਆਂ ਰਾਜੇਸ਼ ਠਾਕੁਰ, ਸਰਪੰਚ ਢੀਡਾ ਰਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮਦਨ ਕੁਮਾਰ, ਰਾਜ ਕੁਮਾਰ, ਬਿਸ਼ਨ ਦਾਸ, ਯਸ਼ਪਾਲ ਵਰਮਾ, ਸਰਪੰਚ ਕੋਟਲੀ ਵਿਪਨ ਕੁਮਾਰ, ਸਰਪੰਚ ਕਿਲਪੁਰ ਬੋਧਰਾਜ, ਸੰਮਤੀ ਮੈਂਬਰ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਸੰਦੀਪ ਮਹਾਜਨ, ਕੌਂਸਲਰ ਕਰਮ ਚੰਦ, ਸਰਕਲ ਪ੍ਰਧਾਨ ਯਸ਼ਪਾਲ ਦਤਿਆਲ, ਸਰਪੰਚ ਮਾਖਣਪੁਰ ਮੰਗਾ ਰਾਮ, ਬਲਾਕ ਸੰਮਤੀ ਮੈਂਬਰ ਲਲਿਤਾ ਦੇਵੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਿਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ CII ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਜਣੇ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ