Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 05:28 PM

*•ਕਿਰਤ ਮੰਤਰੀ ਸੌਂਦ ਵੱਲੋਂ 1 ਮਈ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ*

ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਕਿਰਤ ਮੰਤਰੀ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।

ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹਾਇਤਾ, ਕਿੱਤਾਮੁਖੀ ਬਿਮਾਰੀਆਂ ਲਈ ਸਹਾਇਤਾ, ਅੰਤਿਮ ਸੰਸਕਾਰ ਸਹਾਇਤਾ, ਸਕਿੱਲ ਅਪਗ੍ਰੇਡੇਸ਼ਨ ਅਤੇ ਕਿੱਤਾਮੁਖੀ ਸਿੱਖਿਆ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਦੌਰਾਨ ਵਿੱਤੀ ਸਹਾਇਤਾ ਸ਼ਾਮਲ ਹੈ। ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤਹਿਤ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਬੀ.ਓ.ਸੀ.ਡਬਲਿਊ. ਬੋਰਡ ਤਹਿਤ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ 1, 70, 958 ਉਸਾਰੀ ਕਾਮਿਆਂ ਨੂੰ 316 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ।

ਸੌਂਦ ਨੇ ਅੱਗੇ ਦੱਸਿਆ ਕਿ ਇੱਕ ਸਾਲ ਵਿੱਚ 90 ਦਿਨ ਕੰਮ ਕਰਨ ਵਾਲੇ ਉਸਾਰੀ ਕਾਮੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਜਾਂ "ਪੰਜਾਬ ਕਿਰਤੀ ਸਹਾਇਕ" ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰ ਸਕਦੇ ਹਨ।

ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਉਦਯੋਗਿਕ ਕਾਮਿਆਂ ਲਈ ਵੀ ਕਈ ਭਲਾਈ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਅਤੇ ਅਪੰਗਤਾ ਮੁਆਵਜ਼ਾ, ਜਣੇਪਾ ਲਾਭ, ਡਾਕਟਰੀ ਸਹਾਇਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕਿਰਤ ਭਲਾਈ ਬੋਰਡ ਦੇ 21, 243 ਲਾਭਪਾਤਰੀਆਂ ਨੂੰ 51.49 ਕਰੋੜ ਰੁਪਏ ਦੇ ਲਾਭ ਦਿੱਤੇ ਜਾ ਚੁੱਕੇ ਹਨ।

ਅਸੰਗਠਿਤ ਕਾਮਿਆਂ ਜਿਵੇਂ ਕਿ ਗਿਗ ਵਰਕਰ, ਗਲੀ ਵਿਕਰੇਤਾ, ਘਰੇਲੂ ਕਾਮੇ, ਛੋਟੇ ਦੁਕਾਨਦਾਰ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਵਾਸਤੇ ਮੰਤਰੀ ਨੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਲਾਭ, ਖਾਸ ਕਰਕੇ ਮੌਤ ਜਾਂ ਅਪੰਗਤਾ ਦੇ ਮਾਮਲਿਆਂ ਵਿੱਚ, ਪ੍ਰਾਪਤ ਕਰਨ ਲਈ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ਼.) ਰਾਹੀਂ ਈ-ਸ਼੍ਰਮ ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ।

ਸੌਂਦ ਨੇ ਕਿਹਾ, "ਕਿਰਤ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਸਰਕਾਰ ਸੂਬੇ ਦੇ ਹਰੇਕ ਕਾਮੇ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਸਰਕਾਰ ਦੀ ਮਜ਼ਦੂਰ ਪੱਖੀ ਪਹੁੰਚ ਦੀ ਪੁਸ਼ਟੀ ਕਰਦਿਆਂ ਕਿਰਤ ਮੰਤਰੀ ਨੇ ਅਜਿਹੇ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਸਮਾਜ ਦੇ ਹਰੇਕ ਵਰਗ ਲਈ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਬਰਾਬਰੀ ਦਾ ਦਰਜਾ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ