ਚੰਡੀਗੜ੍ਹ: ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਇਆਲੀ ਨੇ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜੁਆਇਨ ਕਰ ਲਈ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਨਪ੍ਰੀਤ ਇਆਲੀ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਇਸ ਤੋਂ ਪਹਿਲਾਂ ਮਨਪ੍ਰੀਤ ਇਆਲੀ ਨੇ ਹਾਲ ਹੀ ਵਿੱਚ ਅਕਾਲੀ ਦਲ (ਪੁਨਰਸੁਰਜੀਤ) ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਅਸਤੀਫਾ ਦੇਣ ਮਗਰੋਂ ਇਆਲੀ ਨੇ ਕਿਹਾ ਸੀ ਕਿ ਉਹ ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਨਗੇ। ਪੰਥ, ਪੰਜਾਬ, ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਦੇ ਰਹਿਣਗੇ। ਪਰ ਅੱਜ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਇਆਲੀ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ 'ਤੇ ਦਾਖਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।