Friday, April 10, 2026

Punjab

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

April 10, 2026 04:17 PM

• ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ
• ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਇਹ ਪ੍ਰਾਪਤੀ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦੀ ਗਵਾਹੀ ਭਰਦੀ ਹੈ

ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।

ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ। ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ 'ਤੇ ਮਾਣ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: CM ਮਾਨ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ: ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਕਾਬਜ਼

ਹਰਦੀਪ ਮੁੰਡੀਆਂ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ - ਭਾਜਪਾ

ਪੰਜਾਬ ਸਰਕਾਰ 13 ਅਪ੍ਰੈਲ ਦੇ ਵਿਸ਼ੇਸ ਵਿਧਾਨ ਸਭਾ ਸੈਸ਼ਨ ਵਿਚ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕਰੇ - ਸੁਨੀਲ ਜਾਖੜ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਸਸਪੈਂਡ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤੀ ਨਾਂਹ