Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਪੰਜਾਬ ਨਿਊਜ਼ ਐਕਸਪ੍ਰੈੱਸ | June 20, 2026 05:40 PM

- ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ, 20 ਜੂਨ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਜਾਣਗੇ।

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ