Thursday, May 28, 2026
ਤਾਜਾ ਖਬਰਾਂ
ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਪੰਜਾਬ ਨਿਊਜ਼ ਐਕਸਪ੍ਰੈੱਸ | May 28, 2026 05:11 PM

*• ਧੂਰੀ ਦੇ ਅਰਪਿਤ ਅਤੇ ਮੋਹਾਲੀ ਦੇ ਵਿਸ਼ੇਸ਼ ਸੂਦ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਇੰਸਟੀਚਿਊਟ ਦੇ ਜਲ ਸੈਨਾ ਅਫਸਰਾਂ ਦੀ ਗਿਣਤੀ 24 ਹੋਈ*
*• ਅਮਨ ਅਰੋੜਾ ਵੱਲੋਂ ਦੋਵੇਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੀ ਸੇਵਾ ਵਿੱਚ ਸਫਲ ਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ*

ਚੰਡੀਗੜ੍ਹ/ ਐਸਏਐਸ ਨਗਰ, 28 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ।

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਨਸ਼ੇ ਦੀ ਹਾਲਤ 'ਚ ਨੌਜਵਾਨ ਅਤੇ ਇੱਕ ਜਵਾਨ ਕੁੜੀ ਦੀ ਵੀਡੀਓ ਵਾਇਰਲ

ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਪੰਜਾਬ 'ਚ ਵਿਆਹ ਦਾ ਖਾਣਾ ਖਾ ਕੇ 72 ਤੋਂ ਵੱਧ ਮਹਿਮਾਨ ਹੋਏ ਬਿਮਾਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ