Saturday, April 11, 2026

Punjab

ਮਹਾਰਾਸ਼ਟਰ ਵਿੱਚ ਪੰਜਾਬ ਦੇ ਟਰੱਕ ਨੂੰ ਲੱਗੀ ਅੱਗ, ਡਰਾਈਵਰ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

April 11, 2026 05:17 PM

ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਪੰਜਾਬ ਦੇ ਟਰੱਕ ਨੂੰ ਅੱਗ ਲਾਉਣ ਦੀ ਖਬਰ ਸ੍ਹਾਮਣੇ ਆਈ ਹੈ। ਅੱਗ ਕਰਨ ਟਰੱਕ ਸੜ ਗਿਆ। ਗੱਡੀ ਵਿੱਚ ਫੌਜ ਦਾ ਸੀਐਸਡੀ ਸਾਮਾਨ ਸੀ। ਸੰਗਰੂਰ ਦੇ ਇੱਕ ਟਰੱਕ ਡਰਾਈਵਰ ਜਗਤਾਰ ਸਿੰਘ ਨੇ ਕਿਹਾ ਕਿ ਇਹ ਘਟਨਾ 10 ਅਪ੍ਰੈਲ ਦੀ ਦੁਪਹਿਰ ਨੂੰ ਵਾਪਰੀ, ਮੈਂ ਪੁਣੇ ਤੋਂ ਬਠਿੰਡਾ ਜਾ ਰਿਹਾ ਸੀ।

ਡਰਾਈਵਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਨੇ ਮੈਨੂੰ ਰੋਕਿਆ ਅਤੇ ਦੱਸਿਆ ਕਿ ਮੈਂ ਨੋ-ਐਂਟਰੀ ਜ਼ੋਨ ਵਿੱਚ ਦਾਖਲ ਹੋ ਗਿਆ ਹਾਂ।" ਜਦੋਂ ਮੈਂ ਅਧਿਕਾਰੀਆਂ ਨੂੰ ਪੁੱਛਿਆ ਕਿ ਉਹ ਸਿਰਫ਼ ਪੰਜਾਬ ਦੇ ਵਾਹਨਾਂ ਨੂੰ ਕਿਉਂ ਰੋਕ ਰਹੇ ਹਨ; ਹੋਰ ਵਾਹਨ ਲੰਘ ਰਹੇ ਸਨ, ਤਾਂ ਉਨ੍ਹਾਂ ਨੇ 30, 000 ਰੁਪਏ ਦੀ ਮੰਗ ਕੀਤੀ। ਉਸਨੇ ਅਧਿਕਾਰੀਆਂ ਨੂੰ ਦੱਸਿਆ ਕਿ ਟਰੱਕ ਵਿੱਚ ਫੌਜ ਦਾ ਸਾਮਾਨ ਹੈਫੇਰ ਵੀ 5, 000 ਰੁਪਏ ਦੀ ਮੰਗ ਕੀਤੀ ਗਈ। ਜਦੋਂ ਮੈਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਉਨ੍ਹਾਂ ਨੇ ਮੈਨੂੰ ਇੱਕ ਪਾਸੇ ਖਿੱਚ ਲਿਆ ਅਤੇ ਥੱਪੜ ਮਾਰਿਆ। ਇਸ ਦੌਰਾਨ, ਇੱਕ ਅਧਿਕਾਰੀ ਨੇ ਸਿਗਰਟ ਪੀਣੀ ਸ਼ੁਰੂ ਕਰ ਦਿੱਤੀ, ਅਤੇ ਟਰੱਕ ਦੇ ਡੀਜ਼ਲ ਟੈਂਕ ਨੂੰ ਅੱਗ ਲੱਗ ਗਈ। ਜਿਵੇਂ ਹੀ ਅੱਗ ਲੱਗੀ, ਸਾਰੇ ਪੁਲਿਸ ਵਾਲੇ ਭੱਜ ਗਏ। ਟਰੱਕ ਡਰਾਈਵਰ ਨੇ ਦੋਸ਼ ਲਗਾਇਆ ਕਿ ਮਹਾਰਾਸ਼ਟਰ ਪੁਲਿਸ ਦੂਜੇ ਰਾਜਾਂ ਦੇ ਵਾਹਨਾਂ ਨੂੰ ਫੀਸ ਅਦਾ ਕੀਤੇ ਬਿਨਾਂ ਲੰਘਣ ਨਹੀਂ ਦਿੰਦੀ।

ਘਟਨਾ ਦੀ ਜਾਣਕਾਰੀ ਮਿਲਣ 'ਤੇ, ਸਥਾਨਕ ਪੁਲਿਸ ਸਟੇਸ਼ਨ, ਯੇਓਲਾ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਸ਼ਾਰਟ ਸਰਕਟ ਜਾਂ ਟਰੱਕ ਵਿੱਚ ਤਕਨੀਕੀ ਨੁਕਸ ਕਾਰਨ ਲੱਗੀ ਹੋ ਸਕਦੀ ਹੈ। ਡਰਾਈਵਰ ਦੇ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ, ਉਹ ਟੋਲ ਨਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਨ। ਨਾਸ਼ਿਕ ਦਿਹਾਤੀ ਪੁਲਿਸ ਸੁਪਰਡੈਂਟ ਵਿਕਰਮ ਦੇਸ਼ਮਾਨੇ ਨੇ ਕਿਹਾ ਕਿ ਡਰਾਈਵਰ ਦੁਆਰਾ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ। ਅਸੀਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਇੱਕ ਵਿਸ਼ੇਸ਼ ਟੀਮ ਨਿਯੁਕਤ ਕੀਤੀ ਹੈ। ਘਟਨਾ ਸਮੇਂ ਪਿੰਪਲਗਾਓਂ ਜਲਾਲ ਟੋਲ ਨਾਕੇ 'ਤੇ ਡਿਊਟੀ 'ਤੇ ਮੌਜੂਦ ਸਾਰੇ ਹਾਈਵੇਅ ਪੁਲਿਸ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੁਰਾਤਨ ਹੱਥ-ਲਿਖਤ ਖਰੜਿਆਂ ਸਬੰਧੀ ਗਿਆਨ ਭਾਰਤਮ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਨ ਕਰਨ ਦੀ ਅਪੀਲ

ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਭਗਵੰਤ ਮਾਨ ਸਰਕਾਰ ਦਾ ਕਾਰਜਕਾਲ ਜੀਰੋ, ਲੋਕ ਹੋ ਰਹੇ ਬੇਹਾਲ — ਹਰਦੇਵ ਉੱਭਾ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

PPCB ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਗ੍ਰਿਫ਼ਤਾਰ; ਹੈਰੋਇਨ, ਪਿਸਤੌਲ, ਡਰੱਗ ਮਨੀ ਬਰਾਮਦ

ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ