Wednesday, September 02, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | September 02, 2026 03:51 PM

ਚੰਡੀਗੜ੍ਹ: 2 ਸਤੰਬਰ : ਮਾਨਸੂਨ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ।

ਨਗਰ ਨਿਗਮ ਮੁਤਾਬਕ ਮਾਨਸੂਨ ਦੌਰਾਨ ਖੜ੍ਹਾ ਪਾਣੀ ਮੱਛਰਾਂ ਦੀ ਪੈਦਾਵਾਰ ਲਈ ਅਨੁਕੂਲ ਮਾਹੌਲ ਬਣ ਜਾਂਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਡੱਬਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਨਿਯਮਤ ਸਫ਼ਾਈ ਕਰਨ ਲਈ ਕਿਹਾ ਗਿਆ ਹੈ। ਨਾਲੀਆਂ ਅਤੇ ਪਾਣੀ ਦੀ ਨਿਕਾਸੀ ਵਾਲੇ ਰਸਤਿਆਂ ਨੂੰ ਵੀ ਸਾਫ਼ ਰੱਖਣ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਸੁੱਟਣ ਦੀ ਸਲਾਹ ਦਿੱਤੀ ਗਈ ਹੈ।

ਸਾਫ਼ ਪਾਣੀ ਤੇ ਤਾਜ਼ਾ ਖਾਣਾ ਖਾਣ ਦੀ ਸਲਾਹ
ਲੋਕਾਂ ਨੂੰ ਪੀਣ ਵਾਲਾ ਪਾਣੀ ਸਾਫ਼ ਅਤੇ ਢੱਕੇ ਹੋਏ ਬਰਤਨਾਂ ਵਿੱਚ ਰੱਖਣ ਲਈ ਕਿਹਾ ਗਿਆ ਹੈ। ਲੋੜ ਪੈਣ ’ਤੇ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰਕੇ ਪੀਣ ਦੀ ਸਲਾਹ ਦਿੱਤੀ ਗਈ ਹੈ। ਫਲਾਂ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਖੁੱਲ੍ਹੇ ਜਾਂ ਬਾਸੀ ਭੋਜਨ ਤੋਂ ਪਰਹੇਜ਼ ਕਰਨ ਲਈ ਵੀ ਕਿਹਾ ਗਿਆ ਹੈ। ਮੱਛਰਾਂ ਤੋਂ ਬਚਾਅ ਲਈ ਬਾਹਰ ਜਾਂਦੇ ਸਮੇਂ ਮੱਛਰ ਭਜਾਉਣ ਵਾਲੀ ਕ੍ਰੀਮ ਦੀ ਵਰਤੋਂ ਕਰਨ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

ਸੱਪਾਂ ਤੋਂ ਵੀ ਸਾਵਧਾਨ ਰਹਿਣ ਦੀ ਅਪੀਲ
ਮਾਨਸੂਨ ਦੌਰਾਨ ਸੱਪਾਂ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਨਗਰ ਨਿਗਮ ਨੇ ਲੋਕਾਂ ਨੂੰ ਘਾਹ, ਝਾੜੀਆਂ ਅਤੇ ਸੁੰਨੀਆਂ ਥਾਵਾਂ ’ਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਅਜਿਹੀਆਂ ਥਾਵਾਂ ’ਤੇ ਨੰਗੇ ਪੈਰ ਜਾਣ ਤੋਂ ਬਚਣ ਅਤੇ ਘਰ ਦੇ ਆਲੇ-ਦੁਆਲੇ ਕੂੜਾ, ਲੱਕੜ ਜਾਂ ਹੋਰ ਸਮਾਨ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਗਈ ਹੈ। ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵਿਅਕਤੀ ਨੂੰ ਸੱਪ ਡੰਗ ਲਵੇ ਤਾਂ ਘਰੇਲੂ ਇਲਾਜ ਜਾਂ ਦੇਰੀ ਕਰਨ ਦੀ ਬਜਾਏ ਤੁਰੰਤ ਨੇੜਲੇ ਹਸਪਤਾਲ ਪਹੁੰਚਿਆ ਜਾਵੇ।

ਨਗਰ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ। ਸਾਵਧਾਨੀ ਅਤੇ ਜਾਗਰੂਕਤਾ ਨਾਲ ਮਾਨਸੂਨ ਦੌਰਾਨ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਰਾਊਂਡ ਦੌਰਾਨ ਅਚਾਨਕ ਵਿਗੜੀ ਹੈੱਡ ਟੀਚਰ ਦੀ ਤਬੀਅਤ, ਕਲਾਸਰੂਮ ’ਚ ਹੀ ਹੋਈ ਮੌਤ

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ