Friday, April 10, 2026

Punjab

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

April 10, 2026 05:28 PM

- *ਪੰਜਾਬ ਸਰਕਾਰ ਵੱਲੋਂ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ*
- *ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ*

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਰਿੰਦਾਵਨ ਕਿਸ਼ਤੀ ਹਾਦਸੇ 'ਚ 10 ਮੌਤਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: CM ਮਾਨ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ: ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਕਾਬਜ਼

ਹਰਦੀਪ ਮੁੰਡੀਆਂ ਵਾਇਰਲ ਵੀਡੀਓ ਮਾਮਲੇ ਦੀ ਨਿਰਪੱਖ਼ ਜਾਂਚ ਹੋਵੇ - ਭਾਜਪਾ

ਪੰਜਾਬ ਸਰਕਾਰ 13 ਅਪ੍ਰੈਲ ਦੇ ਵਿਸ਼ੇਸ ਵਿਧਾਨ ਸਭਾ ਸੈਸ਼ਨ ਵਿਚ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕਰੇ - ਸੁਨੀਲ ਜਾਖੜ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਸਸਪੈਂਡ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤੀ ਨਾਂਹ