Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 03:43 PM

- *ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 7 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।

ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ

ਲੋਕ ਮਿਲਣੀ: ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ