Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਪੰਜਾਬ ਨਿਊਜ਼ ਐਕਸਪ੍ਰੈੱਸ | October 31, 2026 05:44 PM

* ⁠*16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ*
* ⁠*ਸਿੰਗਲ-ਵਿੰਡੋ ਪੋਰਟਲ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਬਣਾ ਰਿਹੈ ਯਕੀਨੀ; ਦੇਰੀ ਹੋਣ ਉਤੇ ‘ਆਟੋ-ਡੀਮਡ’ ਪ੍ਰਵਾਨਗੀ ਦੀ ਵਿਵਸਥਾ: ਅਮਨ ਅਰੋੜਾ*
* *ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ*
* *ਪੋਰਟਲ ਦੋ-ਪੜਾਵੀ ਰਜਿਸਟ੍ਰੇਸ਼ਨ, ਰੀਅਲ-ਟਾਈਮ ਟਰੈਕਿੰਗ ਅਤੇ ਈ-ਵਾਲਟ ਦੀ ਸਹੂਲਤ ਰਾਹੀਂ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਣਾਉਂਦਾ ਹੈ ਯਕੀਨੀ: ਉਦਯੋਗ ਮੰਤਰੀ*

ਚੰਡੀਗੜ੍ਹ, 31 ਅਕਤੂਬਰ: ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿੱਚ ਕੌਮੀ ਪੱਧਰ ’ਤੇ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫਾਸਟਟਰੈਕ ਪੋਰਟਲ (https://fasttrack.punjab.gov.in) ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ਕਾਂ ਲਈ ਵਧੇਰੇ ਅਨੁਕੂਲ ਬਣਾ ਦਿੱਤਾ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਤੋਂ ਇਲਾਵਾ ਦੇਰੀ ਦੀ ਸੂਰਤ ਵਿੱਚ ‘ਆਟੋਮੈਟਿਕ ਡੀਮਡ ਪ੍ਰਵਾਨਗੀ’ ਦੀ ਵਿਵਸਥਾ ਹੈ। 10 ਜੂਨ, 2025 ਨੂੰ ਲਾਂਚ ਕੀਤੇ ਗਏ ਇਸ ਪੋਰਟਲ ਰਾਹੀਂ ਹੁਣ ਤੱਕ 20, 417 ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ।

ਇਸ ਨੂੰ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਵੱਡਾ ਸਾਕਾਰਤਮਕ ਬਦਲਾਅ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ਸਿੰਗਲ-ਵਿੰਡੋ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ, ਜਿਸ ਨਾਲ ਕਾਰੋਬਾਰੀਆਂ ਨੂੰ ਏਕੀਕ੍ਰਿਤ ਪ੍ਰਣਾਲੀ ਰਾਹੀਂ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਸਰਕਾਰੀ ਸੇਵਾਵਾਂ ਆਨਲਾਈਨ ਪ੍ਰਾਪਤ ਹੋ ਰਹੀਆਂ ਹਨ।

ਇਸ ਪੋਰਟਲ ਦੀ ਕਾਰਜਕੁਸ਼ਲਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਇੱਕ ਵਧੇਰੇ ਸੁਚਾਰੂ ਦੋ-ਪੜਾਵੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪੇਸ਼ਕਸ਼ ਕਰਦਾ ਹੈ। ਰਜਿਸਟ੍ਰੇਸ਼ਨ ਤੋਂ ਬਾਅਦ, ਨਿਵੇਸ਼ਕ ਨਵੇਂ ਨਿਵੇਸ਼ਾਂ ਲਈ ਅਪਲਾਈ ਕਰਨ, ਮੌਜੂਦਾ ਪ੍ਰਾਜੈਕਟਾਂ ਸਬੰਧੀ ਸੇਵਾਵਾਂ ਲੈਣ, ਈ-ਵਾਲਟ ਲੈਣ-ਦੇਣ ਦੀ ਸਹੂਲਤ ਅਤੇ ਆਪਣੇ ਪ੍ਰਾਜੈਕਟਾਂ ਦੀ ਰੀਅਲ-ਟਾਈਮ ਟਰੈਕਿੰਗ ਵਾਸਤੇ ਸਮਰਪਿਤ ਡੈਸ਼ਬੋਰਡ ਦੀ ਵਰਤੋਂ ਕਰ ਸਕਦੇ ਹਨ।

ਨਵੇਂ ਨਿਵੇਸ਼ਾਂ ਲਈ ਕਾਰੋਬਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਸੇਵਾਵਾਂ, ਮਨਜ਼ੂਰੀਆਂ ਅਤੇ ਪ੍ਰਵਾਨਗੀਆਂ ਲਈ ਸਿਰਫ਼ ਇੱਕ ਹੀ ‘ਕਾਮਨ ਐਪਲੀਕੇਸ਼ਨ ਫਾਰਮ’ ਜਮ੍ਹਾਂ ਕਰਵਾਉਣਾ ਪੈਂਦਾ ਹੈ, ਜਿਸ ਨਾਲ ਵੱਖ-ਵੱਖ ਵਿਭਾਗਾਂ ਕੋਲ ਵੱਖਰੇ ਤੌਰ ’ਤੇ ਪਹੁੰਚ ਕਰਨ ਦੀ ਲੋੜ ਖ਼ਤਮ ਹੋ ਗਈ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਯਕੀਨੀ ਬਣਾਉਂਦਾ ਹੈ ਅਤੇ ਵਿਭਾਗੀ ਦੇਰੀ ਹੋਣ ’ਤੇ ਇਸ ਵਿੱਚ ਆਟੋਮੈਟਿਕ ਡੀਮਡ ਪ੍ਰਵਾਨਗੀ ਦੀ ਵਿਵਸਥਾ ਹੈ, ਜੋ ਪ੍ਰਸ਼ਾਸਕੀ ਕੁਸ਼ਲਤਾ ਨੂੰ ਯਕੀਨੀ ਬਣਾਉਣ, ਸਮਾਂ-ਸੀਮਾਵਾਂ ਬਾਰੇ ਸਪੱਸ਼ਟਤਾ ਅਤੇ ਨਿਵੇਸ਼ਕਾਂ ਲਈ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ।

ਉਦਯੋਗ ਅਤੇ ਵਣਜ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਪ੍ਰੋਸੀਜਰਲ ਅੜਿੱਕਿਆਂ ਨੂੰ ਦੂਰ ਕਰਕੇ ਅਤੇ ਪ੍ਰਵਾਨਗੀਆਂ ਵਿੱਚ ਵਧੇਰੇ ਜਵਾਬਦੇਹੀ ਨੂੰ ਯਕੀਨੀ ਬਣਾ ਕੇ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਅਮਨ ਅਰੋੜਾ ਨੇ ਕਿਹਾ, “ਸਾਡੀ ਸਰਕਾਰ ਇੱਕ ਅਜਿਹਾ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਕਾਰੋਬਾਰ ਬਿਨਾਂ ਕਿਸੇ ਅੜਿੱਕੇ ਦੇ ਵਧ-ਫੁੱਲ ਸਕਣ। ‘ਇਨਵੈਸਟ ਪੰਜਾਬ’, ਦੇਸ਼ ਦੀ ਸਰਵੋਤਮ ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਬਣਨ ਦੇ ਵਿਜ਼ਨ ਨਾਲ ਇਸ ਤਬਦੀਲੀ ਦੀ ਅਗਵਾਈ ਕਰ ਰਿਹਾ ਹੈ। ਫਾਸਟਟਰੈਕ ਪੋਰਟਲ ਸਮਾਂਬੱਧ ਪ੍ਰਵਾਨਗੀਆਂ, ਡਿਜੀਟਲ ਗਵਰਨੈਂਸ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ।”

ਉਨ੍ਹਾਂ ਕਿਹਾ ਕਿ ਨਿਵੇਸ਼ ਦੇ ਵਧ ਰਹੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਫਾਸਟਟਰੈਕ ਪਹਿਲਕਦਮੀ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗਾਂ ਦਰਮਿਆਨ ਤਾਲਮੇਲ ਨੂੰ ਸਰਲ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਕੇ, ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਗੁੰਝਲਦਾਰ ਪ੍ਰਕਿਰਿਆਵਾਂ ਵਿੱਚ ਉਲਝਣ ਦੀ ਬਜਾਏ ਪ੍ਰਾਜੈਕਟਾਂ ਨੂੰ ਲਾਗੂ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਆਪਣੇ ਉੱਦਮ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾ ਰਹੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ‘ਇਨਵੈਸਟ ਪੰਜਾਬ’ ਦੇ ਨਿਵੇਸ਼ ਦੀ ਸਹੂਲਤ ਸਬੰਧੀ ਯਤਨਾਂ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਫਾਸਟਟਰੈਕ ਪੋਰਟਲ ਵਰਗੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਮੌਜੂਦਾ ਉੱਦਮਾਂ ਨੂੰ ਸਹਿਯੋਗ ਦੇਣ ਅਤੇ ਨਿਰੰਤਰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਮਜ਼ਬੂਤ ਸੰਸਥਾਗਤ ਢਾਂਚਾ ਤਿਆਰ ਕਰ ਰਿਹਾ ਹੈ।

ਅਰੋੜਾ ਨੇ ਕਿਹਾ ਕਿ ਜਿੱਥੇ ਪੰਜਾਬ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਨਿਵੇਸ਼ ਲਿਆ ਰਿਹਾ ਹੈ, ਉੱਥੇ ਹੀ ਫਾਸਟਟਰੈਕ ਪੋਰਟਲ ਇੱਕ ਅਜਿਹੇ ਪ੍ਰਗਤੀਸ਼ੀਲ ਪ੍ਰਸ਼ਾਸਨਿਕ ਸੁਧਾਰ ਵਜੋਂ ਉੱਭਰਿਆ ਹੈ ਜੋ ਰੈਗੂਲੇਟਰੀ ਪ੍ਰਵਾਨਗੀ ਪ੍ਰਕਿਰਿਆ ਵਿੱਚ ਵਧੇਰੇ ਸਰਲਤਾ, ਸਪੱਸ਼ਟਤਾ ਅਤੇ ਕੁਸ਼ਲਤਾ ਲਿਆਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ SSP ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ: ਹਰਸਿਮਰਤ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਅਪੀਲ

‘ਆਪ’ ਦੀ ਪਹਿਲੀ ਸੂਚੀ ਨੇ ਮਹਿਲਾ ਸਸ਼ਕਤੀਕਰਨ ਅਤੇ ਇਮਾਨਦਾਰ ਸਿਆਸਤ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਪਰਗਟ ਸਿੰਘ

ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ