Wednesday, July 15, 2026

Punjab

ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, 5 ਯੂਨੀਅਨਾਂ ਨਾਲ ਗੱਲਬਾਤ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 06:57 PM

- *ਜ਼ਿਆਦਾਤਰ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਜਾਰੀ, ਬਾਕੀ ਮੰਗਾਂ ਵੀ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ ਹੱਲ: ਹਰਪਾਲ ਸਿੰਘ ਚੀਮਾ*
- *ਤੁਰੰਤ ਹੱਲ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਾਰੀਆਂ ਪੈਂਡਿੰਗ ਫਾਈਲਾਂ ਦਾ ਨਿਪਟਾਰਾ ਤੇਜ਼ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ; 15 ਜੁਲਾਈ 2026: ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ 'ਤੇ ਕੇਂਦਰਿਤ ਰਿਹਾ।

ਯੂਨੀਅਨਾਂ ਦੇ ਮੰਗ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, "ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।"

ਇਸ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਵਫ਼ਦਾਂ ਨੇ ਆਪੋ-ਆਪਣੇ ਮੁੱਖ ਮੁੱਦਿਆਂ ਦੀ ਰੂਪਰੇਖਾ ਦਰਸਾਉਂਦੇ ਵਿਸ਼ੇਸ਼ ਮੰਗ ਪੱਤਰ ਪੇਸ਼ ਕੀਤੇ। ਸਪੈਸ਼ਲ ਕਾਡਰ ਟੀਚਰਜ਼ ਫਰੰਟ ਨੇ ਤਨਖਾਹ ਸਕੇਲ ਅਤੇ ਸੇਵਾ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੰਗਾਂ ਰੱਖੀਆਂ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਦੇ ਨੁਮਾਇੰਦਿਆਂ ਨੇ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆਉਣ ਦੀ ਵਕਾਲਤ ਕੀਤੀ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਤਨਖਾਹਾਂ ਅਤੇ ਤਰੱਕੀਆਂ ਨਾਲ ਸਬੰਧਤ ਚਿੰਤਾਵਾਂ ਉਠਾਈਆਂ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਨੇ ਨਿੱਜੀ ਕੰਪਨੀਆਂ ਦੇ ਵਿਚੋਲਿਆਂ ਨੂੰ ਖਤਮ ਕਰਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਨੇ ਤੁਰੰਤ ਵਿੱਤੀ ਰਾਹਤ ਅਤੇ ਲੰਬੇ ਸਮੇਂ ਦੀ ਭਲਾਈ ਸੁਰੱਖਿਆ 'ਤੇ ਕੇਂਦਰਿਤ ਆਪਣਾ ਮੰਗ ਪੱਤਰ ਪੇਸ਼ ਕੀਤਾ।

ਮੀਟਿੰਗਾਂ ਦੌਰਾਨ ਸਪੈਸ਼ਲ ਕਾਡਰ ਟੀਚਰਜ਼ ਫਰੰਟ ਵੱਲੋਂ ਅਨੁਭਵ ਗੁਪਤਾ, ਗੁਰਦੀਪ ਸਿੰਘ ਅਤੇ ਅਨਿਲ ਕੁਮਾਰ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਵੱਲੋਂ ਸਿਮਰਜੀਤ ਕੌਰ, ਸੁਰੇਸ਼ ਰਾਣੀ, ਜੈਲ ਕੌਰ ਅਤੇ ਜੰਗਬਹਾਦਰ ਕੌਰ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਮਨਮੋਹਨ ਸਿੰਘ, ਦੀਪਕ ਕੁਮਾਰ ਅਤੇ ਸ਼ੁਭਕਰਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਜੀਤ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਹਰਜੀਤ ਸਿੰਘ ਅਤੇ ਨਰਦੀਪ ਸ਼ਰਮਾ ਨੇ ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਚਿੰਤਾਵਾਂ ਪੇਸ਼ ਕੀਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਮਾਨਸੂਨ 'ਤੇ ਲੱਗੀ ਬਰੇਕ, ਫੇਰ ਵਧਣ ਲੱਗਿਆ ਤਾਪਮਾਨ

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੈਕਫੁੱਟ 'ਤੇ ਰਵਨੀਤ ਬਿੱਟੂ, ਵਿਵਾਦ ਨੂੰ ਖਤਮ ਕਰਨ ਦਾ ਦਿੱਤਾ ਸੁਨੇਹਾ

ਗੈਂਗਸਟਰਾਂ 'ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ SIR ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਸੰਧਵਾਂ

ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ, ਸੂਬੇ ਨੂੰ ਹਰ ਖ਼ੇਤਰ 'ਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: CM ਮਾਨ

ਪਿਛਲੇ 3 ਸਾਲਾਂ 'ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਪਰਿਵਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ