Tuesday, July 21, 2026
ਤਾਜਾ ਖਬਰਾਂ
ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

Punjab

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਪੰਜਾਬ ਨਿਊਜ਼ ਐਕਸਪ੍ਰੈੱਸ | July 19, 2026 05:13 PM

- *ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤੇ ਜਾਣਗੇ*
- *ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਲੋਕਾਂ ਦੀ ਸਹੂਲਤ ਲਈ ਵਿਭਾਗੀ ਅਧਿਕਾਰੀਆਂ ਨੂੰ ਨਵੇਂ ਸ਼ਬਦਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼*

ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਵਧੇਰੇ ਸਰਲ, ਪਾਰਦਰਸ਼ੀ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਵਰਤੀ ਜਾਂਦੀ ਔਖੀ ਭਾਸ਼ਾ ਕਾਰਨ ਆਮ ਲੋਕਾਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਪੁਰਾਣੇ ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਮਾਲ ਵਿਭਾਗ ਵਿੱਚ ਵਰਤੇ ਜਾਂਦੇ ਔਖੇ ਸ਼ਬਦਾਂ ਨੂੰ ਆਮ ਲੋਕਾਂ ਲਈ ਸੌਖਾ ਬਣਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਪਿੱਛੋਂ ਮਾਲ ਅਤੇ ਮੁੜ-ਵਸੇਬਾ ਵਿਭਾਗ ਵੱਲੋਂ ਵਿਸ਼ੇਸ਼ ਕਮੇਟੀ ਗਠਤ ਕੀਤੀ ਗਈ ਸੀ, ਜਿਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਤ ਪੁਰਾਣੇ 35 ਔਖੇ ਸ਼ਬਦਾਂ ਦੀ ਥਾਂ 35 ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਸਰਕਾਰ ਦੀ ਲੋਕ ਪੱਖੀ ਸੋਚ ਦਾ ਹਿੱਸਾ ਹੈ ਜਿਸ ਤਹਿਤ ਸਰਕਾਰੀ ਕੰਮ-ਕਾਜ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਨਾਗਰਿਕ ਦੀ ਸਮਝ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਜ਼ਮੀਨ ਜਾਂ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਸਮਝਣ ਲਈ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮਾਲ ਮੰਤਰੀ ਨੇ ਦੱਸਿਆ ਕਿ ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਪੁਰਾਣੇ ਅਤੇ ਨਵੇਂ ਸਿਫ਼ਾਰਸ਼ ਕੀਤੇ ਸ਼ਬਦਾਂ ਦੀ ਸੂਚੀ ਭੇਜੀ ਗਈ ਹੈ। ਉਨ੍ਹਾਂ ਖੇਤਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਨਵੇਂ ਸੌਖੇ ਸ਼ਬਦਾਂ ਦੀ ਵਰਤੋਂ ਨੂੰ ਤਰਜੀਹੀ ਤੌਰ ’ਤੇ ਯਕੀਨੀ ਬਣਾਇਆ ਜਾਵੇ।

*ਪੁਰਾਣੇ ਸ਼ਬਦਾਂ ਦੀ ਥਾਂ ਸਿਫਾਰਿਸ਼ ਕੀਤੇ ਗਏ ਨਵੇਂ ਸੌਖੇ ਸ਼ਬਦ*

ਉਜਰ ਦੀ ਥਾਂ ਇਤਰਾਜ਼,
ਉਜਰਤ ਦੀ ਥਾਂ ਫ਼ੀਸ,
ਅਰਾਜ਼ੀ ਦੀ ਥਾਂ ਜ਼ਮੀਨ,
ਸਾਕਿਨ ਦੀ ਥਾਂ ਵਸਨੀਕ,
ਸਾਕਿਨ ਦੇਹ ਦੀ ਥਾਂ ਪਿੰਡ ਦਾ ਵਸਨੀਕ,
ਹਸਬ ਜ਼ਾਬਤਾ ਦੀ ਥਾਂ ਕਾਨੂੰਨ ਅਨੁਸਾਰ,
ਹਿੱਬਾ ਦੀ ਥਾਂ ਦਾਨ,
ਕੈਫ਼ੀਅਤ ਦੀ ਥਾਂ ਵਿਸ਼ੇਸ਼ ਕਥਨ,
ਗ਼ੈਰ ਮਜਰੂਆ ਦੀ ਥਾਂ ਅਣਵਾਹਿਆ ਖੇਤ,
ਗਰਿੰਦਾ ਦੀ ਥਾਂ ਲੈਣ ਵਾਲਾ,
ਜ਼ਰ ਦੀ ਥਾਂ ਰਕਮ,
ਤਾਬੇ ਦੀ ਥਾਂ ਅਨੁਸਾਰ/ਮੁਤਾਬਿਕ/ਅਧੀਨ,
ਤਕਾਵੀ ਦੀ ਥਾਂ ਖੇਤੀ ਕਰਜ਼ਾ,
ਤਰਮੀਮ ਦੀ ਥਾਂ ਸੋਧ/ਦਰੁਸਤੀ,
ਤਸੱਬਰ/ਤਸੱਵਰ ਦੀ ਥਾਂ ਮੰਨ ਲੈਣਾ,
ਤਲਬਾਨਾ ਦੀ ਥਾਂ ਖ਼ਰਚਾ,
ਦੇਹ ਦੀ ਥਾਂ ਪਿੰਡ,
ਦਾਖ਼ਲ ਖਾਰਜ ਦੀ ਥਾਂ ਇੰਤਕਾਲ,
ਫਕ ਉਲ ਰਹਿਨ ਦੀ ਥਾਂ ਗਹਿਣੇ ਪਈ ਸੰਪਤੀ ਨੂੰ ਛਡਾਉਣਾ,
ਫ਼ੌਤ ਦੀ ਥਾਂ ਮੌਤ,
ਫ਼ਰਦ ਦੀ ਥਾਂ ਨਕਲ ਜਮ੍ਹਾਂਬੰਦੀ,
ਫ਼ਰੀਕ ਦੀ ਥਾਂ ਧਿਰ,
ਫ਼ਰੀਕ ਅੱਵਲ ਦੀ ਥਾਂ ਪਹਿਲੀ ਧਿਰ,
ਫ਼ਰੀਕ ਦੋਮ ਦੀ ਥਾਂ ਦੂਜੀ ਧਿਰ,
ਬਦਸਤੂਰ ਦੀ ਥਾਂ ਪਹਿਲਾਂ ਦੀ ਤਰ੍ਹਾਂ,
ਬੈਨਾਮਾ ਦੀ ਥਾਂ ਵਿਕਰੀ ਨਾਮਾ,
ਬਜ਼ਰੀਆ ਦੀ ਥਾਂ ਰਾਹੀਂ,
ਬਾਇਆ ਦੀ ਥਾਂ ਵੇਚਣ ਵਾਲਾ,
ਮਖ਼ਸੂਸ ਦੀ ਥਾਂ ਖ਼ਾਸ,
ਮੁਸ਼ਤਰਕਾ ਦੀ ਥਾਂ ਸਾਂਝਾ,
ਮੁੰਤਕਿਲ ਦੀ ਥਾਂ ਤਬਦੀਲ,
ਮਜ਼ਕੂਰ ਦੀ ਥਾਂ ਉਪਰੋਕਤ,
ਮਨਸੂਖ ਕਰਨਾ ਦੀ ਥਾਂ ਰੱਦ ਕਰਨਾ/ਖਾਰਜ ਕਰਨਾ,
ਮੁਸ਼ਤਰੀ ਹੁਸ਼ਿਆਰਬਾਸ਼ ਦੀ ਥਾਂ ਖ਼ਰੀਦਦਾਰ ਚੁਕੰਨਾ ਰਹੇ, ਮੁਰਤਹਿਨ ਦੀ ਥਾਂ ਜ਼ਮੀਨ ਗਹਿਣੇ ਲੈਣ ਵਾਲਾ

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਪੰਜਾਬ 'ਚ ਵਿਦਿਆਰਥੀਆਂ ਨੂੰ ਹੁਣ ਮੁਫ਼ਤ 'ਚ ਮਿਲਣਗੇ ਸਕੂਲ ਬੈਗ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਬਲਾਚੌਰ 'ਚ SIR ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ

CM ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

ਸਿੱਖਿਆ ਕ੍ਰਾਂਤੀ: 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ