Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਨਿਊਜ਼ ਐਕਸਪ੍ਰੈੱਸ | October 06, 2026 04:27 PM

• *ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ*
⁠
ਚੰਡੀਗੜ੍ਹ, 6 ਅਕਤੂਬਰ : ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਦੋ ਉਮੀਦਵਾਰਾਂ, ਜਿਨ੍ਹਾਂ ਵਿੱਚ ਇੱਕ ਮਲਟੀਪਰਪਜ਼ ਫਿਸ਼ਰੀਜ਼ ਸਕਿਲਡ ਵਰਕਰ ਅਤੇ ਇੱਕ ਫਿਸ਼ਰਮੈਨ (ਮੱਛੀ ਪਾਲਕ) ਸ਼ਾਮਲ ਹੈ, ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੱਛੀ ਪਾਲਣ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਭਰ ਦੇ ਮੱਛੀ ਪਾਲਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਸਾਲ 2022 ਤੋਂ ਲਗਾਤਾਰ ਜਾਰੀ ਭਰਤੀ ਮੁਹਿੰਮ ਤਹਿਤ ਅੱਜ ਇਹ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੱਛੀ ਪਾਲਣ ਵਿਭਾਗ ਦੇ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਪ੍ਰਤੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੱਛੀ ਪਾਲਣ ਅਫ਼ਸਰਾਂ ਤੋਂ ਲੈ ਕੇ ਤਕਨੀਕੀ ਅਮਲੇ ਅਤੇ ਹੁਨਰਮੰਦ ਕਾਮਿਆਂ ਤੱਕ ਦੇ ਵੱਖ-ਵੱਖ ਕਾਡਰਾਂ ਵਿੱਚ ਯੋਗ ਨੌਜਵਾਨਾਂ ਨੂੰ ਸ਼ਾਮਲ ਕਰਕੇ ਅਸੀਂ ਨਾ ਸਿਰਫ਼ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾ ਰਹੇ ਹਾਂ, ਸਗੋਂ ਆਪਣੇ ਮੱਛੀ ਪਾਲਕਾਂ ਲਈ ਬਿਹਤਰ ਸੇਵਾਵਾਂ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਵੀ ਯਕੀਨੀ ਬਣਾ ਰਹੇ ਹਾਂ।"

ਖੁੱਡੀਆਂ ਨੇ ਦੱਸਿਆ ਕਿ ਵੱਖ-ਵੱਖ ਕਾਡਰਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੀ ਭਰਤੀ ਕਰਕੇ ਵਿਭਾਗ ਨੇ ਆਪਣੇ ਜ਼ਮੀਨੀ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਦੇ ਨਾਲ ਪੰਜਾਬ ਮੱਛੀ ਪਾਲਣ ਵਿਭਾਗ ਟਿਕਾਊ ਐਕੁਆਕਲਚਰ (ਜਲ-ਖੇਤੀ) ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਮੱਛੀ ਉਤਪਾਦਨ ਵਧਾਉਣ ਅਤੇ ਸੂਬੇ ਦੇ ਖੇਤੀ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਐਕੁਆਕਲਚਰ ਅਤੇ ਮੱਛੀ ਪਾਲਣ ਦੇ ਟਿਕਾਊ ਵਿਕਾਸ ਤੇ ਪ੍ਰਸਾਰ ਦੇ ਮਿਸ਼ਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਨ ਵਿਚਾਰਾਂ ਤੇ ਤਕਨੀਕਾਂ, ਸਮਰੱਥਾ ਨਿਰਮਾਣ ਪ੍ਰੋਗਰਾਮਾਂ, ਤਕਨੀਕੀ ਸਿਖਲਾਈ ਅਤੇ ਜ਼ਮੀਨੀ ਸਹਾਇਤਾ ਰਾਹੀਂ ਵਿਭਾਗ ਜਲ ਸਰੋਤਾਂ ਦੇ ਕੁਦਰਤੀ ਸੰਤੁਲਨ ਤੇ ਲੰਮੇ ਸਮੇਂ ਦੀ ਸਥਿਰਤਾ ਨੂੰ ਕਾਇਮ ਰੱਖਦਿਆਂ ਸਾਰੇ ਭਾਈਵਾਲਾਂ, ਖ਼ਾਸ ਕਰਕੇ ਮੱਛੀ ਪਾਲਕਾਂ ਦੀ ਆਮਦਨ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ - ਮੁੰਡੀਆਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਐਡਵੋਕੇਟ ਧਾਮੀ ਨੇ ਕੀਤੇ ਜਨਤਕ

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ