Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਮਾਲੇਰਕੋਟਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਮਿਲਿਆ ‘ਬੈਸਟ ਸਕੂਲ ਐਵਾਰਡ’

PUNJAB NEWS EXPRESS | March 02, 2024 05:09 PM
  • ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਸਕੂਲਾਂ ਨੂੰ 22.5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਕੀਤਾ ਸਨਮਾਨਿਤ ।
  • ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ,  ਸਰਕਾਰੀ ਹਾਈ ਸਕੂਲ ਨੰਗਲ ਅਤੇ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਦੇ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ ਨੂੰ ‘ਬੈਸਟ ਸਕੂਲ ਐਵਾਰਡ’ ਪ੍ਰਾਪਤ ਕਰਨ  ਤੇ ਦਿੱਤੀ ਵਧਾਈ ।

ਮਾਲੇਰਕੋਟਲਾ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਵਧੀਆ ਕੰਮ ਕਰਨ ਵਾਲ਼ੇ ਸਕੂਲਾਂ ਨੂੰ ਉੱਤਮ ਪੁਰਸਕਾਰ  ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ ।

                   ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਯੋਗ ਅਗਵਾਈ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ 10 ਲੱਖ ਦੀ ਇਨਾਮੀ ਰਾਸ਼ੀ ਜਿੱਤੀ,  ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਨੰਗਲ ਨੇ ਪ੍ਰਾਪਤ ਕੀਤਾ ਅਤੇ ਤੀਸਰੇ ਸਥਾਨ ਤੇ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਰਿਹਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ,  ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ’ਤੇ ਹਰੇਕ ਜ਼ਿਲ੍ਹੇ ਵਿਚੋਂ  ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਸੀ ।

                   ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ,  ਪ੍ਰਿੰਸੀਪਲ ਸ੍ਰੀਮਤੀ ਪ੍ਰੀਤੀ ਸਿੰਗਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ,  ਸ਼੍ਰੀਮਤੀ ਰਮਨਵੀਰ ਕੌਰ ਸਰਕਾਰੀ ਹਾਈ ਸਕੂਲ ਨੰਗਲ ਅਤੇ ਸ਼੍ਰੀਮਤੀ ਲਖਵਿੰਦਰ ਕੌਰ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਅਤੇ ਇਨ੍ਹਾਂ ਸਕੂਲਾਂ ਦੇ ਸਮੁੱਚੇ ਅਧਿਆਪਕਾਂ ਅਤੇ ਸਟਾਫ ਨੂੰ ‘ਬੈਸਟ ਸਕੂਲ ਐਵਾਰਡ’ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਪੇਸ਼ਾਵਰ ਰਵਈਆ ਰੱਖਦੇ ਹੋਏ ਸਮਰਪਨ ਦੀ ਭਾਵਨਾਂ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ