Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 07:01 PM

- *ਸਰਕਾਰੀ ਭਰਤੀ ਮੁੱਖ ਮੰਤਰੀ ਦੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਵਿਭਾਗਾਂ ਵਿੱਚ ਨਵੀਂ ਉਰਜਾ ਭਰਨ ਦਾ ਉਪਰਾਲਾ: ਹਰਦੀਪ ਸਿੰਘ ਮੁੰਡੀਆਂ*

ਚੰਡੀਗੜ੍ਹ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ ਸਕੇ।

ਦੱਸ ਦੇਈਏ ਕਿ ਇਨ੍ਹਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਗਈ ਹੈ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਉਮੀਦਵਾਰਾਂ ਵਿੱਚ ਅਰਪਿਤ, ਰਾਜਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਦੇ ਪਰਿਵਾਰਾਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਨਵ-ਨਿਯੁਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਿਭਾਗ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ।

ਇਸ ਮੌਕੇ ਮਾਲ ਵਿਭਾਗ ਦੇ ਸਕੱਤਰ ਸ੍ਰੀ ਟੀ. ਬੈਨਿਥ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ NHM ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ