Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 08:14 AM

ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ।

ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ਸੁਧਾਰ ਹੋਵੇਗਾ ਜਿਸ ਨਾਲ ਪੰਜਾਬ ਦੇ ਲਗਭਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਕਿਸਾਨਾਂ ਤੋਂ ਦੁੱਧ ਖ਼ਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਵੀ ਆਪਣੀਆਂ ਖਰੀਦ ਕੀਮਤਾਂ ਵਿੱਚ ਵਾਧਾ ਕਰਨਾ ਪਵੇਗਾ ਤਾਂ ਜੋ ਇਹ ਕੀਮਤਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ। ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਦੁੱਧ ਸਹਿਕਾਰੀ ਸੰਸਥਾ ਹੈ ਜੋ ਜਿਆਦਾਤਰ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਸਰਗਰਮ ਹੈ। ਦੇਸ਼ ਦੇ ਇਸ ਖੇਤਰ ਦੇ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ, ਮਿਲਕਫੈੱਡ ਵੱਲੋਂ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਦਾ ਵਿਆਪਕ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਦਾ ਵਾਧੂ ਲਾਭ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਨੇ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਬੁਲਾਏਗੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

CM ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ