Saturday, November 14, 2026

Punjab

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ: ਮਨਜੀਤ ਧਨੇਰ

ਦਲਜੀਤ ਕੌਰ  | March 19, 2025 11:37 PM

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਜਬਰ ਦਾ ਕਰਾਂਗੇ ਡਟਵਾਂ ਵਿਰੋਧ: ਗੁਰਦੀਪ ਰਾਮਪੁਰਾ
ਚੰਡੀਗੜ੍ਹ: ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਕਰਕੇ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਵਿਸ਼ਵਾਸ਼ ਘਾਤ ਹੈ। ਉਹਨਾਂ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਪੁਲਿਸ ਦਾ ਜਮਘਟ ਦਿੰਦਾ ਸੀ ਕਿ ਕਿਸਾਨਾਂ ਤੇ ਜਬਰ ਦੀ ਤਿਆਰੀ ਕਰ ਲਈ ਗਈ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਪੈੜਾਂ ਵਿੱਚ ਪੈੜ ਧਰ ਕੇ ਕਿਸਾਨਾਂ ਖਿਲਾਫ ਜਬਰ ਕਰਨ ਤੇ ਉਤਾਰੂ ਹੈ।

ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਪਿਛਲੇ ਦਿਨੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਇਹ ਵੀ ਕਿਹਾ ਸੀ ਕਿ ਤਿੰਨ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਚੱਲ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਕਿਸੇ ਦਾ ਫੋਨ ਆਇਆ ਸੀ ਜੋ ਕਿ ਸੰਭਾਵਤ ਕੇਂਦਰ ਸਰਕਾਰ ਦਾ ਹੋ ਸਕਦਾ ਹੈ। ਅੱਜ ਦੀ ਘਟਨਾ ਨੇ ਉਸ ਗੱਲ ਤੇ ਮੋਹਰ ਲਗਾ ਦਿੱਤੀ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਕੱਠਪੁਤਲੀ ਵਾਂਗ ਨੱਚ ਰਹੀ ਹੈ।

ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਵੇਂ ਕਿਸਾਨ ਸੰਘਰਸ਼ ਤਿੰਨ ਮੋਰਚਿਆਂ ਵੱਲੋਂ ਚਲਾਏ ਜਾ ਰਹੇ ਹਨ ਪਰ ਸਾਰੀਆਂ ਕਿਸਾਨ ਜਥੇਬੰਦੀਆਂ ਸਰਕਾਰੀ ਜਬਰ ਦੇ ਖਿਲਾਫ ਇੱਕਮੁੱਠ ਹਨ ਅਤੇ ਇਸ ਜਬਰ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਜਬਰ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਡਟਵਾਂ ਸਾਥ ਦੇਣ ਦਾ ਐਲਾਨ ਕਰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

ਪੰਜਾਬ ਚੋਣਾਂ 2027: 'ਆਪ' ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚੋਂ ਖੁੱਡੀਆਂ, ਅਨਮੋਲ ਗਗਨ ਮਾਨ, ਰਮਨ ਅਰੋੜਾ ਅਤੇ ਚੰਨੀ ਨੂੰ ਉਨ੍ਹਾਂ ਦੀਆਂ ਸੀਟਾਂ ਤੋਂ ਹਟਾ ਦਿੱਤਾ

1992 ਦੇ ਅਗਵਾ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਸੱਤ ਸਾਲ ਦੀ ਕੈਦ

ਡਾ. ਦਮਨਦੀਪ ਕੌਰ ਐਸਡੀਐਮ ਮੋਹਾਲੀ ਨੂੰ ਨਗਰ ਨਿਗਮ ਦਾ ਵਾਧੂ ਚਾਰਜ ਮਿਲਿਆ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ: ਅਮਨ ਅਰੋੜਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਨੇ 20 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ, ਛੇ ਡਿਪਟੀ ਕਮਿਸ਼ਨਰ ਬਦਲੇ

ਡੇਰਾ ਸੱਚਖੰਡ ਬੱਲਾਂ ਦੇ ਪ੍ਰਬੰਧ ਅਤੇ ਕੰਮਕਾਜ ’ਤੇ ਗੰਭੀਰ ਸਵਾਲ, ਨਿਰਪੱਖ ਜਾਂਚ ਦੀ ਮੰਗ

ਪਰਵਿੰਦਰ ਝੋਟਾ ਨੂੰ 26 ਦਿਨਾਂ ਬਾਅਦ ਮਾਨਸਾ ਵਿੱਚ ਦਫ਼ਨਾਇਆ ਗਿਆ; ਪਿਤਾ ਨੇ ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ