Thursday, November 05, 2026
ਤਾਜਾ ਖਬਰਾਂ
• ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ • ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ • ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ • ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ • ਅਮੂਲ ਨੇ ਭਾਰਤ ਭਰ ਵਿੱਚ ਘਿਓ ਅਤੇ ਮੱਖਣ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ; 1 ਕਿਲੋਗ੍ਰਾਮ ਘਿਓ ਦੇ ਪੈਕ ਦੀ ਕੀਮਤ 50 ਰੁਪਏ ਵਧਾਈ  • ਪੰਜਾਬ ਸਰਕਾਰ, ਝੋਟਾ ਪਰਿਵਾਰ ਵਿਚਕਾਰ ਸਮਝੌਤਾ; 5 ਨਵੰਬਰ ਨੂੰ ਮੁੱਖ ਮੰਤਰੀ ਰਿਹਾਇਸ਼ 'ਤੇ ਧਰਨਾ ਰੱਦ

Punjab

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

PUNJAB NEWS EXPRESS | April 03, 2025 12:16 PM

ਮਾਲੇਰਕੋਟਲਾ ਦੇ ਆਪਸੀ ਭਾਈਚਾਰੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਵੰਡੀਆਂ ਪਾਉਣ ਤੋਂ ਵਰਜਿਆ
ਨਵੀਂ ਦਿੱਲੀ: 
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ।
ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।

ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿੱਚ ਸਾਫ ਪਤਾ ਲੱਗਦਾ। ਇਹ ਰਵੱਈਆ ਲੱਛੇਦਾਰ ਭਾਸ਼ਣਾਂ ਦੀ ਬਜਾਏ ਕੰਮਾਂ ਤੋਂ ਪਤਾ ਲੱਗਦਾ ਹੈ।ਗ੍ਰਹਿ ਮੰਤਰੀ ਸਰਕਾਰ ਨੂੰ ਮੁਸਲਮਾਨਾਂ ਪ੍ਰਤੀ ਸੰਜੀਦਾ ਆਖਦੇ ਹਨ ਪਰ ਭਾਜਪਾ ਦਾ ਇਕ ਵੀ ਲੋਕ ਸਭਾ ਮੈਂਬਰ ਮੁਸਲਮਾਨ ਨਹੀਂ ਅਤੇ ਨਾ ਹੀ ਉੱਤਰ ਪ੍ਰਦੇਸ਼ ਵਿੱਚ ਕੋਈ ਮੁਸਲਮਾਨ ਵਿਧਾਇਕ ਹੈ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਦਲੀਲ ਦਿੱਤੀ ਗਈ ਹੈ ਪਰ ਸੱਚਰ ਕਮੇਟੀ ਦੀ ਰਿਪੋਰਟ ਵਿੱਚ ਤਾਂ ਇਹ ਵੀ ਆਖਿਆ ਗਿਆ ਹੈ ਕਿ ਦੇਸ਼ ਵਿੱਚ 70 ਫੀਸਦੀ ਵਕਫ ਬੋਰਡ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕੀਤਾ ਗਿਆ ਹੈ ਅਤੇ 355 ਉੱਪਰ ਤਾਂ ਸਰਕਾਰ ਦਾ ਹੀ ਕਬਜ਼ਾ ਹੈ। ਇਸ ਬਾਰੇ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਨੇਕਾਂ ਇਤਿਹਾਸਿਕ ਇਮਾਰਤਾਂ, ਮਸਜਿਦਾਂ, ਵਿਦਿਅਕ ਸੰਸਥਾਵਾਂ ਸੈਂਕੜੇ ਸਾਲ ਪੁਰਾਣੀਆਂ ਹਨ, ਉਹ ਕਿੱਥੋਂ ਕਾਗਜ਼ ਲੈ ਕੇ ਆਉਣਗੇ।

ਮੀਤ ਹੇਅਰ ਨੇ ਆਪਣੇ ਸੰਸਦੀ ਹਲਕੇ ਦੇ ਸ਼ਹਿਰ ਮਾਲੇਰਕੋਟਲਾ ਦੀ ਸ਼ੇਰ ਮੁਹੰਮਦ ਖਾਨ ਦੇ ਹਾਅ ਦੇ ਨਾਅਰੇ ਦੇ ਵੇਲੇ ਤੋਂ ਹੁਣ ਤੱਕ ਸਭ ਧਰਮਾਂ ਦੇ ਆਪਸੀ ਭਾਈਚਾਰੇ ਤੇ ਏਕੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਧਰਮ ਦੇ ਆਧਾਰ ਉਤੇ ਵੰਡੀਆਂ ਪਾਉਣ ਤੋਂ ਵੀ ਵਰਜਿਆ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੇ ਵਸਨੀਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਉਂਦੇ ਹੋਏ ਇਸ ਬਿੱਲ ਦਾ ਵਿਰੋਧ ਕਰਨਗੇ।
 
ਆਪ ਲੋਕ ਸਭਾ ਮੈਭਰ ਨੇ ਕਿਹਾ ਕਿ ਇਸ ਬਿੱਲ ਨਾਲ ਦੇਸ਼ ਦੇ ਸੰਵਿਧਾਨ ਉੱਤੇ ਹਮਲਾ ਕੀਤਾ ਗਿਆ ਹੈ। ਆਰਟੀਕਲ 26 ਤਹਿਤ ਆਪਣੀ ਸੰਸਥਾ ਬਣਾ ਵੀ ਸਕਦੇ ਹਨ ਤੇ ਉਸ ਨੂੰ ਚਲਾ ਵੀ ਸਕਦੇ ਹਨ ਅਤੇ ਅੱਜ ਇਸ ਉੱਪਰ ਹੀ ਹਮਲਾ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ

ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ

ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ

ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨ, ਦੋ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੀਕੇਯੂ (ਕਾਦੀਆਂ) ਵੱਲੋਂ  ਬਿਨਾਂ ਸ਼ਰਤ ਸਮਰਥਨ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ

ਗਿਆਨ ਦੀ ਜੋਤ ਜਗਾਉਂਦੀ ਕਲਮ: ਲੇਖਕ ਡਾ. ਵਿਜੇ ਗਰਗ ਦਾ ਸਾਹਿਤਕ ਸਫ਼ਰ

AAP ਦੇ ਤਿੰਨ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਸ਼ਾਮਲ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਤੋਂ ਅਸਤੀਫ਼ਾ ਦਿੱਤਾ; ਦੋ ਦਿਨਾਂ ਵਿੱਚ ਅਜਿਹਾ ਕਰਨ ਵਾਲੇ ਤੀਜੇ ਵਿਧਾਇਕ

ਝੋਟਾ ਐਕਸ਼ਨ ਕਮੇਟੀ ਨੇ ਮੰਤਰੀ ਪੱਧਰੀ ਗੱਲਬਾਤ ਦੀ ਮੰਗ ਕੀਤੀ, ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਮੰਗਾਂ ਵਿੱਚ ਸ਼ਾਮਲ ਕੀਤੀ