Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 05:14 PM

• ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਸਰਕਾਰ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮਾਹਰ ਇੰਜਨੀਅਰਿੰਗ, ਤਕਨਾਲੋਜੀ ਅਤੇ ਪ੍ਰਬੰਧਨ ਪੇਸ਼ੇਵਰਾਂ ਦਾ ਪ੍ਰਤਿਭਾ ਪੂਲ ਤਿਆਰ ਕਰ ਰਿਹਾ ਹੈ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਟ੍ਰਾਈਸਿਟੀ ਵਿਸ਼ਾਲ ਪ੍ਰਤਿਭਾ ਪੂਲ ਤੱਕ ਪਹੁੰਚ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਕੰਪਨੀਆਂ ਲਈ ਵਿਸ਼ੇਸ਼ ਟੀਮਾਂ ਬਣਾਉਣਾ ਆਸਾਨ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮੁਹਾਲੀ ਆਈ.ਟੀ. ਸਿਟੀ, ਚੰਗੀ ਤਰ੍ਹਾਂ ਜੁੜੀਆਂ ਸੜਕਾਂ ਅਤੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮੁਹਾਲੀ ਵਿੱਚ ਗਲੋਬਲ ਕੈਪੇਬਿਲਟੀ ਸੈਂਟਰ ਅਤੇ ਡਿਜੀਟਲ ਫਰਮਾਂ ਸਥਾਪਤ ਕਰਨ ਵਿੱਚ ਮੌਜੂਦਾ ਮੋਹਰੀ ਆਈ.ਟੀ. ਕੰਪਨੀਆਂ ਦੀ ਦਿਲਚਸਪੀ ਵਧ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਲਈ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿੱਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ` ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਤਕਨਾਲੋਜੀ ਆਧਾਰਤ ਤਬਦੀਲੀ `ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਸੂਬੇ ਵਿੱਚ ਅਗਲੀ ਪੀੜ੍ਹੀ ਲਈ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉੱਭਰ ਰਹੇ ਤਕਨੀਕੀ ਮਾਡਲਾਂ ਦਾ ਲਾਭ ਉਠਾਉਣਾ ਚਾਹੁੰਦਾ ਹੈ। ਮੈਂ ਨੈਸਕੌਮ ਨੂੰ ਮੁਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਆਖਿਆ, “ਪੰਜਾਬ ਨੇ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈ.ਆਈ.ਟੀ. ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਹੱਥ ਮਿਲਾਇਆ ਹੈ। ਇਹ ਸਹਿਯੋਗ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਫਾਰਮਿੰਗ ਮਾਡਲਾਂ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਨੂੰ ਏਕੀਕ੍ਰਿਤ ਕਰਨ ਵੱਲ ਕੰਮ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁ-ਕੌਮੀ ਕਾਰਪੋਰੇਸ਼ਨਾਂ ਪੰਜਾਬ ਭਰ ਵਿੱਚ, ਖ਼ਾਸ ਕਰ ਕੇ ਮੁਹਾਲੀ ਵਿੱਚ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਕਿਹਾ, “ਮੁਹਾਲੀ ਵਿਸ਼ਵ ਪੱਧਰੀ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿੱਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਨਾਲ ਬੇਮਿਸਾਲ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ। ਇਹ ਚੀਜ਼ਾਂ ਮੁਹਾਲੀ ਨੂੰ ਗਲੋਬਲ ਕੰਪਨੀਆਂ ਅਤੇ ਤਕਨਾਲੋਜੀ ਆਧਾਰਤ ਨਿਵੇਸ਼ ਲਈ ਆਕਰਸ਼ਕ ਸਥਾਨ ਬਣਾਉਂਦੀਆਂ ਹਨ।”

ਉਨ੍ਹਾਂ ਕਿਹਾ, “ਮੁਹਾਲੀ ਵਿੱਚ ਅਤੇ ਇਸ ਦੇ ਆਲੇ-ਦੁਆਲੇ ਛੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਸਥਿਤ ਹਨ, ਜੋ ਗਲੋਬਲ ਕੰਪਨੀਆਂ ਨੂੰ ਪ੍ਰਤਿਭਾ ਪੂਲ ਤੱਕ ਸਿੱਧੀ ਪਹੁੰਚ ਦਿੰਦੀਆਂ ਹਨ। ਹੁਨਰਮੰਦ ਮਨੁੱਖੀ ਸ਼ਕਤੀ, ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਅਤੇ ਸੰਪਰਕ ਦਾ ਇਹ ਸੁਮੇਲ ਕੰਪਨੀਆਂ ਨੂੰ ਆਪਣੇ ਕੰਮਕਾਜ ਸਥਾਪਤ ਕਰਨ ਅਤੇ ਵਧਾਉਣ ਲਈ ਨਿੱਗਰ ਈਕੋ-ਸਿਸਟਮ ਮੁਹੱਈਆ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਇਤਿਹਾਸਕ ‘ਰਾਈਟ ਟੂ ਬਿਜ਼ਨਸ ਐਕਟ` ਪਾਸ ਕੀਤਾ, ਜਿਸ ਨਾਲ ਉੱਦਮੀਆਂ ਲਈ ਕੰਮਕਾਜ ਸ਼ੁਰੂ ਕਰਨ ਦੀ ਪ੍ਰਕਿਰਿਆ ਸੁਖਾਲੀ ਹੋਈ। ਉਨ੍ਹਾਂ ਕਿਹਾ, “ਪੰਜਾਬ ਦਾ ਮਜ਼ਬੂਤ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਾਈਜ਼ਡ ਜਨਤਕ ਸੇਵਾ ਡਿਲੀਵਰੀ ਉਦਯੋਗ ਦੇ ਮਾਪਦੰਡਾਂ ਵਜੋਂ ਉੱਭਰੀ ਹੈ। ਕਈ ਹੋਰ ਰਾਜਾਂ ਨੇ ਵੀ ਪੰਜਾਬ ਮਾਡਲ ਅਪਣਾਇਆ ਹੈ। ਸਾਡੀ ਸਰਕਾਰ ਕਾਰੋਬਾਰਾਂ ਲਈ ਪੰਜਾਬ ਵਿੱਚ ਨਿਵੇਸ਼ ਕਰਨਾ, ਕੰਮ ਕਰਨਾ ਅਤੇ ਵਿਸਤਾਰ ਕਰਨਾ ਆਸਾਨ ਬਣਾਉਣ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਸਾਡੀ ਸਰਕਾਰ ਨਿਵੇਸ਼ ਈਕੋ-ਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ-ਸੰਚਾਲਿਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ*

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ