Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 09:15 AM

- ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿਖਾਈ ਹਰੀ ਝੰਡੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ 68ਵੀਂ ਅਤੇ 69ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਅਟਾਰੀ-ਵਾਘਾ ਸਰਹੱਦ ਦੇ ਦਰਸ਼ਨ ਕਰਨਗੇ।

ਉਨ੍ਹਾਂ ਦੱਸਿਆ ਕਿ 68ਵੀਂ ਬੱਸ ਪਿੰਡ ਦੁਰਾਲੀ ਤੋਂ ਕਰਮਜੀਤ ਸਿੰਘ ਦੀ ਅਗਵਾਈ ਹੇਠ, ਜਦਕਿ 69ਵੀਂ ਬੱਸ ਸੈਕਟਰ-79 ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ।

ਮੇਅਰ ਨੇ ਕਿਹਾ ਕਿ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੱਲੋਂ ਯੋਜਨਾ ਅਧੀਨ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਤਾਲਮੇਲ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਜਾ ਰਿਹਾ ਹੈ, ਜਿਸ ਦੀ ਨਿਯਮਤ ਰਿਪੋਰਟ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨਾਲ ਮਿਲ ਕੇ ਉਨ੍ਹਾਂ ਦੀ ਯਾਤਰਾ ਪ੍ਰਤੀ ਉਤਸ਼ਾਹ ਅਤੇ ਸ਼ਰਧਾ ਨੂੰ ਵੇਖਣਾ ਬਹੁਤ ਹੀ ਪ੍ਰੇਰਣਾਦਾਇਕ ਅਨੁਭਵ ਰਿਹਾ।

ਇਸ ਮੌਕੇ ਗੁਰਪ੍ਰੀਤ ਸਿੰਘ ਬੈਂਸ, ਭੁਪਿੰਦਰ ਸਿੰਘ ਜੋਹਲ, ਜਗਪਾਲ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਕਟਿਆਰ, ਸੁਖਦੇਵ ਸਿੰਘ, ਮਹਿਰ ਸਿੰਘ, ਜਸਬੀਰ ਸਿੰਘ, ਕੁਲਵਿੰਦਰ ਕੌਰ, ਸੰਤੋਸ਼ ਕੁਮਾਰੀ, ਹਰਦੀਪ ਕੌਰ, ਅਮਰਜੀਤ ਕੌਰ ਸਮੇਤ ਹੋਰ ਆਗੂ ਅਤੇ ਸ਼ਰਧਾਲੂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : MLA ਕੁਲਵੰਤ ਸਿੰਘ

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਏ.ਡੀ.ਸੀ. ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ