Tuesday, October 22, 2024

Punjab

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ

PUNJAB NEWS EXPRESS | July 09, 2024 06:09 PM
ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਕੀਤਾ ਵਾਅਦਾ ਪੁਗਾਇਆ
ਚੰਡੀਗੜ੍ਹ, :  ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।
ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।
  ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ਵਾਸੀ ਕਿਸਾਨਾਂ ਦੇ ਰਿਣੀ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਆਪਣੇ ਸੀਮਤ ਕੁਦਰਤੀ ਵਸੀਲਿਆਂ ਦੇ ਬਾਵਜੂਦ ਸੂਬੇ ਦੇ ਕਿਸਾਨਾਂ ਨੇ ਦੇਸ਼ ਲਈ ਅਨਾਜ ਪੈਦਾ ਕਰਨ ਵਾਸਤੇ ਖੇਤਾਂ ਵਿੱਚ ਮੁੜਕਾ ਵਹਾਇਆ ਅਤੇ ਇੱਥੋਂ ਤੱਕ ਕਿ ਇਸ ਦੀ ਖਾਤਰ ਕਿਸਾਨਾਂ ਨੇ ਪਾਣੀ ਤੇ ਜਰਖੇਜ਼ ਮਿੱਟੀ ਨੂੰ ਵੀ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਜਾਵੇ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਸਿਰਤੋੜ ਯਤਨ ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 51 ਥਾਂਵਾਂ 'ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਮੋਟਰਸਾਈਕਲ ਸਵਾਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਮੌਕੇ 'ਤੇ ਹੀ ਮੌਤ ਹੋ ਗਈ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਬੁਲਾਈ 

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ 

ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ ਭਾਕਿਯੂ ਉਗਰਾਹਾਂ ਨੇ ਲਗਾਤਾਰ ਤੀਜੇ ਦਿਨ ਵੀ ਟੌਲ ਪਲਾਜ਼ਾ ਰੱਖਿਆ ਟੋਲ ਮੁਕਤ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ