Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 06:17 PM

- ਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- 'ਆਪ' ਮਿਲ ਕੇ 'ਰੰਗਲਾ ਪੰਜਾਬ' ਬਣਾਉਣ ਲਈ ਕੰਮ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 22 ਸਤੰਬਰ : ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਮੂਲੀਅਤ ਕਰਵਾਈ।

ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਅਤੇ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਹਨਾਂ ਦੇ ਸਾਥੀਆਂ ਦੇ ਆਉਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅਸੀਂ ਸਾਰੇ ਰਲ-ਮਿਲ ਕੇ ਪੰਜਾਬ ਦੇ ਵਿਕਾਸ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ।

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਆਪ 'ਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖਸੀਅਤਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ (ਡਾਇਰੈਕਟਰ), ਜਤਿੰਦਰ ਸਿੰਘ ਕੈਰੋਂ, ਫ਼ਤੇਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

ਇਸ ਸ਼ਮੂਲੀਅਤ ਨਾਲ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਅਮਰਜੀਤ ਚਾਵਲਾ ਮਾਮਲੇ 'ਚ SGPC ਨੇ ਬਣਾਈ 4 ਮੈਂਬਰੀ ਕਮੇਟੀ

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ