Wednesday, July 22, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 07:28 PM

- *ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *10 ਲੱਖ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਅਤੇ 3 ਲੱਖ ਕਾਰਡ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਰੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਰਾਸ਼ਨ ਕਾਰਡ ਜਾਰੀ ਕਰਨ ਵਿੱਚ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਪਹਿਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਲਈ ਹੋਵੇਗੀ ਆਨਲਾਈਨ ਵੈਰੀਫਿਕੇਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਨਾਗਰਿਕ ਸੇਵਾ ਕੇਂਦਰਾਂ, ਆਨਲਾਈਨ ਜਾਂ ਵਿਭਾਗ ਦੀ ਵੈੱਬਸਾਈਟ ਰਾਹੀਂ ਕਰ ਸਕਦੇ ਹਨ ਅਪਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *'ਮੇਰੀ ਰਸੋਈ' ਸਕੀਮ ਤਹਿਤ 32 ਲੱਖ ਤੋਂ ਵੱਧ ਪਰਿਵਾਰ ਪਹਿਲਾਂ ਹੀ ਲੈ ਰਹੇ ਹਨ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 21 ਜੁਲਾਈ: ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।

ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਜੋੜਨ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਕੁੱਲ ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਵੀ ਦਿੱਤੀ ਜਾਵੇਗੀ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਦੀ ਇਹ ਪਾਰਦਰਸ਼ੀ ਮੁਹਿੰਮ 'ਨਾ ਕੈਸ਼, ਨਾ ਫਾਰਮਾਇਸ਼' ਦੇ ਦੋਹਰੇ ਸਿਧਾਂਤਾਂ 'ਤੇ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, "ਪੰਜਾਬ ਰਾਸ਼ਨ ਕਾਰਡ ਪ੍ਰਣਾਲੀ ਵਿੱਚ 10 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਜੋੜ ਰਿਹਾ ਹੈ, ਜੋ ਕਿ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਖੁਰਾਕ ਸੁਰੱਖਿਆ ਮੁਹਿੰਮਾਂ ਵਿੱਚੋਂ ਇੱਕ ਹੈ। ਇਹਨਾਂ ਵਿੱਚੋਂ ਲਗਭਗ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਕਵਰ ਕੀਤਾ ਜਾਵੇਗਾ, ਜਦੋਂ ਕਿ ਹੋਰ 7 ਲੱਖ ਯੋਗ ਲਾਭਪਾਤਰੀਆਂ ਨੂੰ ਨਵੀਆਂ ਅਰਜ਼ੀਆਂ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਨੂੰ ਜੋੜ ਕੇ ਇਸ ਸਕੀਮ ਹੇਠ ਲਿਆਂਦਾ ਜਾਵੇਗਾ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਹ ਪ੍ਰਕਿਰਿਆ ਭ੍ਰਿਸ਼ਟਾਚਾਰ ਤੇ ਸਿਆਸੀ ਪ੍ਰਭਾਵ ਤੋਂ ਮੁਕਤ ਰਹੇ। ਉਨ੍ਹਾਂ ਕਿਹਾ, "ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਪੈਸੇ ਜਾਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਨਹੀਂ ਦਿੱਤੀਆਂ ਜਾਂਦੀਆਂ। ਇਸੇ ਤਰ੍ਹਾਂ ਰਾਸ਼ਨ ਕਾਰਡ ਵੀ ਹੁਣ ਸਿਫ਼ਾਰਸ਼ਾਂ, ਵਿਚੋਲਿਆਂ ਜਾਂ ਰਿਸ਼ਵਤ 'ਤੇ ਨਿਰਭਰ ਨਹੀਂ ਹੋਣਗੇ। ਹਰੇਕ ਬਿਨੈਕਾਰ ਦਾ ਮੁਲਾਂਕਣ ਇੱਕੋ ਪਾਰਦਰਸ਼ੀ ਅਤੇ ਡਿਜੀਟਲ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ, ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਪਰਿਵਾਰ ਨੂੰ ਬਰਾਬਰ ਮੌਕਾ ਮਿਲੇ।"

ਮੁੱਖ ਮੰਤਰੀ ਨੇ ਦੱਸਿਆ ਕਿ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਸਰਲ ਤੇ ਸੁਖਾਲਾ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕ ਆਨਲਾਈਨ, ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਜ਼ਿਲ੍ਹਾ ਖੁਰਾਕ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਹਰੇਕ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਰਸੀਦ ਮਿਲੇਗੀ ਅਤੇ ਉਹ ਆਪਣੀ ਅਰਜ਼ੀ ਦੇ ਸਟੇਟਸ ਨੂੰ ਟਰੈਕ ਕਰ ਸਕਣਗੇ। ਅਰਜ਼ੀ ਦਾ ਲਿੰਕ ਖੁਰਾਕ ਵਿਭਾਗ ਦੀ ਵੈੱਬਸਾਈਟ ਦੇ ਹੋਮਪੇਜ 'ਤੇ ਵੀ ਉਪਲਬਧ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਨ ਕਾਰਡ ਜਾਰੀ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੂਰੀ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਪਹਿਲਾਂ, ਮੈਨੂਅਲ ਵੈਰੀਫਿਕੇਸ਼ਨ ਤੇ ਮਨਮਰਜ਼ੀ ਵਾਲੇ ਫੈਸਲਿਆਂ ਕਰਕੇ ਅਕਸਰ ਭ੍ਰਿਸ਼ਟਾਚਾਰ ਹੁੰਦਾ ਸੀ ਅਤੇ ਅਸਲ ਲਾਭਪਾਤਰੀ ਵਾਂਝੇ ਰਹਿ ਜਾਂਦੇ ਸਨ। ਹੁਣ, ਡਿਜੀਟਲ ਵੈਰੀਫਿਕੇਸ਼ਨ, ਆਨਲਾਈਨ ਟਰੈਕਿੰਗ, ਪੁਆਇੰਟ-ਆਧਾਰਤ ਮੁਲਾਂਕਣ ਪ੍ਰਣਾਲੀ ਅਤੇ ਮੁਕੰਮਲ ਪਾਰਦਰਸ਼ਤਾ ਇਹ ਯਕੀਨੀ ਬਣਾਏਗੀ ਕਿ ਸਿਰਫ਼ ਲੋੜਵੰਦ ਪਰਿਵਾਰ ਹੀ ਸ਼ਾਮਲ ਕੀਤੇ ਜਾਣ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਵਾਬਦੇਹੀ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਅਹਿਮ ਭੂਮਿਕਾ ਨਿਭਾਏਗੀ। ਹਰੇਕ ਅਰਜ਼ੀ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ, ਜੀਓ-ਟੈਗ ਅਤੇ ਟਾਈਮ-ਸਟੈਂਪ ਵਾਲੀ ਜਾਂਚ ਦੇ ਨਾਲ-ਨਾਲ ਸਰਕਾਰੀ ਡਾਟਾਬੇਸ ਰਾਹੀਂ ਏ.ਪੀ.ਆਈ.-ਆਧਾਰਿਤ ਵੈਰੀਫਿਕੇਸ਼ਨ ਕੀਤੀ ਜਾਵੇਗੀ। ਹਰ ਪ੍ਰਵਾਨਗੀ ਜਾਂ ਰੱਦ ਕਰਨ ਦਾ ਪੂਰਾ ਡਿਜੀਟਲ ਆਡਿਟ ਹੋਵੇਗਾ, ਜਿਸ ਨਾਲ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਜਵਾਬਦੇਹ ਬਣੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਨੂੰ ਪਹਿਲ ਦੇਣ ਲਈ ਨਿਰਪੱਖ ਪ੍ਰਣਾਲੀ ਅਪਣਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਯੋਗ ਬਿਨੈਕਾਰਾਂ ਨੂੰ ਪੁਆਇੰਟ-ਅਧਾਰਿਤ ਪਾਰਦਰਸ਼ੀ ਪ੍ਰਣਾਲੀ ਰਾਹੀਂ ਪਹਿਲ ਦਿੱਤੀ ਜਾਵੇਗੀ। ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬੀਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਘਰਾਂ ਅਤੇ ਘੱਟ ਆਮਦਨ ਵਾਲਿਆਂ ਨੂੰ ਵਧੇਰੇ ਤਰਜੀਹ ਦਿੱਤੀ ਜਾਵੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਾਭਪਾਤਰੀਆਂ ਲਈ ਭੋਜਨ ਸੁਰੱਖਿਆ ਅਤੇ ਪੋਸ਼ਣ, ਦੋਵੇਂ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ, "ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਮਿਲੇਗੀ। 'ਮੇਰੀ ਰਸੋਈ' ਸਕੀਮ ਤਹਿਤ 32 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਵਚਨਬੱਧਤਾ ਹੈ ਕਿ ਹਰ ਹੱਕਦਾਰ ਪਰਿਵਾਰ ਨੂੰ ਬਿਨਾਂ ਪੈਸੇ ਦਿੱਤੇ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਉਸ ਦਾ ਜਾਇਜ਼ ਹੱਕ ਮਿਲਣਾ ਚਾਹੀਦਾ ਹੈ।"

ਪਿਛਲੀਆਂ ਸਰਕਾਰਾਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਭਲਾਈ ਕਾਰਜ ਜਨਤਕ ਹਿੱਤਾਂ ਦੀ ਬਜਾਏ ਸਿਆਸੀ ਸ਼ਹਿ 'ਤੇ ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਰਾਸ਼ਨ ਕਾਰਡ ਜਾਰੀ ਕੀਤੇ ਸਨ। ਸਾਡੀ ਸਰਕਾਰ ਨੇ ਪੱਖਪਾਤ ਦੀ ਥਾਂ ਪਾਰਦਰਸ਼ਤਾ ਲਿਆਂਦੀ ਹੈ। ਤਕਨਾਲੋਜੀ ਇਹ ਯਕੀਨੀ ਬਣਾਏਗੀ ਕਿ ਭਲਾਈ ਯੋਜਨਾਵਾਂ ਸਹੀ ਲੋਕਾਂ ਤੱਕ ਨਿਰਪੱਖਤਾ, ਇਮਾਨਦਾਰੀ ਅਤੇ ਬਿਨਾਂ ਕਿਸੇ ਵਿਤਕਰੇ ਦੇ ਪਹੁੰਚਣ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ