Saturday, July 27, 2024

Punjab

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ

PUNJAB NEWS EXPRESS | August 24, 2023 09:40 PM
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ
ਪਾਇਲਟ ਪ੍ਰਾਜੈਕਟ ਦੀ ਕਾਮਯਾਬੀ ਲਈ ਖੇਤੀਬਾੜੀ ਵਿਭਾਗ ਤੇ ਪੀ.ਏ.ਯੂ. ਦੀ ਸ਼ਲਾਘਾ
ਸੂਬੇ ਭਰ ਵਿਚ ਛੇਤੀ ਹੀ ਕਿਸਾਨ ਮੇਲੇ ਕਰਵਾਏ ਜਾਣਗੇ

ਚੰਡੀਗੜ੍ਹ, : ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ।  
ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ  ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 80, 000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫੀਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40, 000 ਰੁਪਏ ਹੀ ਖਰਚ ਕਰਨੇ ਪੈਣਗੇ।
ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫੀਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ

ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀਤਾ ਐਲਾਨ

ਪੰਜਾਬ ਕਾਂਗਰਸ ਵੱਲੋਂ ਬੀਬੀ ਸੁਰਿੰਦਰ ਕੌਰ ਜੀ ਦੇ ਸਮਰਥਨ ਵਿੱਚ ਫਲੈਗ ਮਾਰਚ ਨਾਲ ਜਲੰਧਰ ਪੱਛਮੀ ਜ਼ਿਮਨੀ ਚੋਣ ਮੁਹਿੰਮ ਦੀ ਕੀਤੀ ਸਮਾਪਤੀ