Thursday, November 30, 2023

Punjab

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

PUNJAB NEWS EXPRESS | August 30, 2023 06:18 PM

 ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ

 ਮੁਲਾਜ਼ਮ ਕਲਮਛੋੜ ਹੜਤਾਲ 'ਤੇ ਜਾਣ ਲਈ ਆਜ਼ਾਦ ਪਰ ਸਰਕਾਰ ਤੈਅ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ

 ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ, : ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ 'ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।

Have something to say? Post your comment

Punjab

ਖੇਤੀਬਾੜੀ ਮਸ਼ੀਨਾਂ ਦੀ ਭੌਤਿਕ ਪੜਤਾਲ 1 ਦਸੰਬਰ ਨੂੰ

ਆਸ਼ਾ ਵਰਕਰਾਂ ਦੀ ਬਲਾਕ ਪੱਧਰੀ ਸਿਖਲਾਈ ਹੋਈ ਮੁਕੰਮਲ

ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਜ਼ਿਲ੍ਹਾ ਅਵਾਰਡ ਨਾਲ ਕੀਤਾ ਸਨਮਾਨਿਤ

ਨਸਿ਼ਆਂ ਖਿਲਾਫ ਜਨਜਾਗਰੁਕਤਾ ਲਈ ਪੁਲਿਸ ਵਿਭਾਗ ਵੱਲੋਂ ਐਥਲੈਟਿਕਸ ਚੈਂਪੀਅਨਸਿ਼ਪ 2 ਦਸੰਬਰ ਨੂੰ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ

ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

ਹਰਜੀਤ ਸਿੰਘ ਗਰੇਵਾਲ ਵੱਲੋਂ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ