Saturday, August 01, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

’ਮੁੱਖ ਮੰਤਰੀ ਸਿਹਤ ਯੋਜਨਾ’: 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ

ਪੰਜਾਬ ਨਿਊਜ਼ ਐਕਸਪ੍ਰੈੱਸ | August 01, 2026 05:02 PM

- *ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ*
- *’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫ਼ੇਫ਼ੜਿਆਂ ਦੇ ਕੈਂਸਰ ਸਬੰਧੀ ਕੈਸ਼ਲੈੱਸ ਇਲਾਜ ਦਾ ਲਾਭ ਲੈਣ ਵਿੱਚ ਬਠਿੰਡਾ, ਸੰਗਰੂਰ ਅਤੇ ਫ਼ਰੀਦਕੋਟ ਸਭ ਤੋਂ ਅੱਗੇ*
- *ਕੋਈ ਵੀ ਮਰੀਜ਼ ਆਰਥਿਕ ਤੰਗੀ ਕਾਰਨ ਸਮੇਂ ਸਿਰ ਫੇਫੜਾ ਕੈਂਸਰ ਦੇ ਇਲਾਜ ਤੋਂ ਵਾਂਝਾ ਨਾ ਰਹੇ: ਡਾ. ਬਲਬੀਰ ਸਿੰਘ*
- *ਭਾਰਤ ਵਿੱਚ ਸਭ ਤੋਂ ਘੱਟ ਤੰਬਾਕੂ ਸੇਵਨ ਵਾਲੇ ਸੂਬੇ ਵਜੋਂ ਪੰਜਾਬ ਦੀ ਬਣੀ ਪਛਾਣ ਸਾਡੀਆਂ ਰੋਕਥਾਮ ਮੁਹਿੰਮਾਂ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ : ਡਾ. ਬਲਬੀਰ ਸਿੰਘ*

ਚੰਡੀਗੜ੍ਹ, 1 ਅਗਸਤ: ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇੱਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ ਜੀਵਨ-ਰੱਖਿਅਕ ਇਲਾਜ ਦਾ ਖ਼ਰਚਾ ਚੁੱਕ ਰਹੀ ਹੈ, ਸਗੋਂ ਬੀਮਾਰੀ ਹੋਣ ਤੋਂ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਅੰਕੜੇ ਦਰਸਾਉਂਦੇ ਹਨ ਕਿ ਇਹ ਵਚਨਬੱਧਤਾ ਹੁਣ ਲੋਕਾਂ ਲਈ ਅਸਲ ਸਹਾਰਾ ਬਣ ਰਹੀ ਹੈ। ਹੁਣ ਤੱਕ ਯੋਜਨਾ ਤਹਿਤ 708 ਫੇਫੜਾ ਕੈਂਸਰ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 3.43 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਨਾਲ ਸੈਂਕੜੇ ਪਰਿਵਾਰਾਂ ਨੂੰ ਹਸਪਤਾਲ ਦੇ ਖ਼ਰਚਿਆਂ ਦੀ ਚਿੰਤਾ ਤੋਂ ਮੁਕਤੀ ਮਿਲੀ ਹੈ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸਿਹਤਯਾਬੀ ’ਤੇ ਧਿਆਨ ਦੇ ਸਕੇ ਹਨ।

ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਫ਼ੇਫ਼ੜਿਆਂ ਦਾ ਕੈਂਸਰ ਦੁਨੀਆ ਦੇ ਸਭ ਤੋਂ ਘਾਤਕ ਕੈਂਸਰਾਂ ਵਿੱਚੋਂ ਇੱਕ ਹੈ, ਪਰ ਇਹ ਅਜਿਹੀ ਬੀਮਾਰੀ ਵੀ ਹੈ ਜਿਸ ਵਿੱਚ ਪਰਹੇਜ਼ ਅਤੇ ਸਮੇਂ ਸਿਰ ਇਲਾਜ ਨਾਲ ਨਤੀਜਿਆਂ ਵਿੱਚ ਵੱਡਾ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਲੋਕਾਂ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਕੀਤੇ ਬਿਨਾਂ ਸਮੇਂ ਸਿਰ ਇਲਾਜ ਮਿਲੇ। ਸਾਡੀ ਜ਼ਿੰਮੇਵਾਰੀ ਸਿਰਫ਼ ਇਲਾਜ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ। ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਲੋਕ ਸਮੇਂ ਸਿਰ ਹਸਪਤਾਲ ਪਹੁੰਚਣ ਅਤੇ ਕਿਸੇ ਵੀ ਮਰੀਜ਼ ਨੂੰ ਮਿਆਰੀ ਸਿਹਤ ਸੇਵਾਵਾਂ ਲੈਣ ਵਾਸਤੇ ਆਰਥਿਕ ਤੰਗੀ ਕੋਈ ਰੁਕਾਵਟ ਨਾ ਬਣੇ।”

ਤੰਬਾਕੂ ਕੰਟਰੋਲ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ, “ਵਿਸ਼ਵ ਫੇਫੜਾ ਕੈਂਸਰ ਦਿਵਸ ਮੌਕੇ ਨੈਸ਼ਨਲ ਫੈਮਲੀ ਹੈਲਥ ਸਰਵੇਖਣ (ਐੱਨਐੱਫਐੱਚਐੱਸ-6) ਵੱਲੋਂ ਭਾਰਤ ਵਿੱਚ ਸਭ ਤੋਂ ਘੱਟ ਤੰਬਾਕੂ ਸੇਵਨ ਵਾਲੇ ਸੂਬੇ ਵਜੋਂ ਪੰਜਾਬ ਨੂੰ ਮਿਲੀ ਮਾਨਤਾ ਸਾਡੀਆਂ ਨਿਰੰਤਰ ਜਾਗਰੂਕਤਾ ਮੁਹਿੰਮਾਂ, ਪ੍ਰਭਾਵਸ਼ਾਲੀ ਤੰਬਾਕੂ ਕੰਟਰੋਲ ਉਪਾਵਾਂ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਦੀ ਸਫ਼ਲਤਾ ਦਾ ਪ੍ਰਤੀਕ ਹੈ। ਇਹ ਪ੍ਰਾਪਤੀ ਸਾਡੇ ਇਸ ਭਰੋਸੇ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਫ਼ੇਫ਼ੜਿਆਂ ਦੇ ਕੈਂਸਰ ਖ਼ਿਲਾਫ਼ ਰੋਕਥਾਮ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਮੈਂ ਹਰ ਨਾਗਰਿਕ ਨੂੰ ਅਪੀਲ ਕਰਦਾ ਹਾਂ ਕਿ ਉਹ ਤੰਬਾਕੂ ਤੋਂ ਦੂਰ ਰਹੇ, ਸਿਹਤਮੰਦ ਜੀਵਨ ਸ਼ੈਲੀ ਅਪਣਾਏ ਅਤੇ ਸਿਹਤਮੰਦ, ਕੈਂਸਰ-ਮੁਕਤ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਏ।”

ਵਿਸ਼ਵ ਸਿਹਤ ਸੰਗਠਨ ਅਨੁਸਾਰ ਫੇਫੜਾ ਕੈਂਸਰ ਅੱਜ ਵੀ ਵਿਸ਼ਵ ਪੱਧਰ ’ਤੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਹੈ ਅਤੇ ਤੰਬਾਕੂ ਦਾ ਸੇਵਨ ਇਸ ਦਾ ਸਭ ਤੋਂ ਵੱਡਾ ਕਾਰਕ ਬਣਿਆ ਹੋਇਆ ਹੈ। ਭਾਰਤ ਵਿੱਚ ਵੀ ਤੰਬਾਕੂ ਦੀ ਵਧਦੀ ਵਰਤੋਂ ਅਤੇ ਬੀਮਾਰੀ ਦੀ ਦੇਰ ਨਾਲ ਪਛਾਣ ਕਾਰਨ ਇਸ ਦਾ ਬੋਝ ਲਗਾਤਾਰ ਵਧ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਰੋਕਥਾਮ, ਜਾਗਰੂਕਤਾ ਅਤੇ ਸਮੇਂ ਸਿਰ ਜਾਂਚ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਹੋ ਗਈ ਹੈ।

ਪੰਜਾਬ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਵਾਲੇ 708 ਮਰੀਜ਼ਾਂ ਵਿੱਚੋਂ 413 ਪੁਰਸ਼ ਹਨ, ਜਿਨ੍ਹਾਂ ਦੇ ਇਲਾਜ ’ਤੇ 1, 89, 68, 865 ਰੁਪਏ ਖ਼ਰਚ ਕੀਤੇ ਗਏ ਹਨ, ਜਦਕਿ 295 ਔਰਤਾਂ ਨੂੰ 1, 53, 19, 215 ਰੁਪਏ ਦੀ ਲਾਗਤ ਵਾਲਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ।

ਉਮਰ ਅਨੁਸਾਰ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਸਭ ਤੋਂ ਵੱਧ 286 ਲਾਭਪਾਤਰੀ 61 ਤੋਂ 75 ਸਾਲ ਉਮਰ ਵਰਗ ਨਾਲ ਸਬੰਧਤ ਹਨ, ਜਿਨ੍ਹਾਂ ਦੇ ਇਲਾਜ ’ਤੇ 1, 34, 56, 310 ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਬਾਅਦ 46 ਤੋਂ 60 ਸਾਲ ਉਮਰ ਵਰਗ ਦੇ 247 ਮਰੀਜ਼ਾਂ ਨੂੰ 1, 24, 83, 240 ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਗਿਆ। ਯੋਜਨਾ ਤਹਿਤ 31 ਤੋਂ 45 ਸਾਲ ਉਮਰ ਵਰਗ ਦੇ 100, 19 ਤੋਂ 30 ਸਾਲ ਉਮਰ ਵਰਗ ਦੇ 9 ਅਤੇ 13 ਤੋਂ 18 ਸਾਲ ਉਮਰ ਵਰਗ ਦੇ 2 ਕਿਸ਼ੋਰ ਮਰੀਜ਼ਾਂ ਨੂੰ ਵੀ ਸਹਾਇਤਾ ਮਿਲੀ ਹੈ, ਜੋ ਇਹ ਦਰਸਾਉਂਦੇ ਹਨ ਕਿ ਫੇਫੜਾ ਕੈਂਸਰ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਜ਼ਿਲ੍ਹਾ-ਵਾਰ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 179 ਮਰੀਜ਼ਾਂ ਨੂੰ 1, 46, 02, 300 ਰੁਪਏ ਦੀ ਲਾਗਤਨਾਲ ਇਲਾਜ ਮਿਲਿਆ। ਇਸ ਤੋਂ ਬਾਅਦ ਸੰਗਰੂਰ ਵਿੱਚ 163 ਮਰੀਜ਼ਾਂ ਦੇ ਇਲਾਜ ਲਈ 56, 62, 600 ਰੁਪਏ ਅਤੇ ਫ਼ਰੀਦਕੋਟ ਵਿੱਚ 149 ਮਰੀਜ਼ਾਂ ਦੇ ਇਲਾਜ ਲਈ 37, 85, 760 ਰੁਪਏ ਦੇ ਕਲੇਮ ਮਨਜ਼ੂਰ ਕੀਤੇ ਗਏ। ਇਸ ਤੋਂ ਇਲਾਵਾ ਅੰਮ੍ਰਿਤਸਰ (55 ਮਰੀਜ਼), ਜਲੰਧਰ (42), ਪਟਿਆਲਾ (20), ਐੱਸ.ਏ.ਐੱਸ. ਨਗਰ (19), ਲੁਧਿਆਣਾ (11), ਫਤਿਹਗੜ੍ਹ ਸਾਹਿਬ (1) ਅਤੇ ਪਠਾਨਕੋਟ (1) ਦੇ ਮਰੀਜ਼ਾਂ ਨੇ ਵੀ ਇਸ ਯੋਜਨਾ ਦਾ ਲਾਭ ਲਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁੱਲ 640 ਲਾਭਪਾਤਰੀਆਂ ਨੂੰ 3, 17, 04, 235 ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਗਿਆ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਕਿਸਮ ਦੇ ਤੰਬਾਕੂ ਤੋਂ ਦੂਰ ਰਹਿਣ, ਲਗਾਤਾਰ ਖੰਘ, ਛਾਤੀ ਵਿੱਚ ਦਰਦ, ਬਿਨਾਂ ਕਿਸੇ ਕਾਰਨ ਭਾਰ ਘਟਣਾ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਚੇਤਾਵਨੀ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਅਜਿਹੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਡਾਕਟਰੀ ਸਲਾਹ ਲੈਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਬੀਮਾਰੀ ਦੀ ਪਛਾਣ ਹੋਣ ਨਾਲ ਮਰੀਜ਼ ਦੇ ਬਚਣ ਦੀ ਸੰਭਾਵਨਾ ਅਤੇ ਇਲਾਜ ਦੇ ਨਤੀਜਿਆਂ ਵਿੱਚ ਕਾਫ਼ੀ ਸੁਧਾਰ ਹੁੰਦਾ ਹੈ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਕੈਂਸਰ ਦੀ ਸਕ੍ਰੀਨਿੰਗ ਨੂੰ ਹੋਰ ਮਜ਼ਬੂਤ ਕਰਨ, ਗੁਣਵੱਤਾ ਭਰਪੂਰ ਇਲਾਜ ਤੱਕ ਪਹੁੰਚ ਦਾ ਵਿਸਥਾਰ ਕਰਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਯੋਜਨਾ ਤਹਿਤ ਮਨਜ਼ੂਰ ਕੀਤਾ ਗਿਆ ਹਰ ਕਲੇਮ ਇੱਕ ਅਜਿਹੇ ਮਰੀਜ਼ ਦੀ ਨੁਮਾਇੰਦਗੀ ਕਰਦਾ ਹੈ ਜਿਸ ਨੂੰ ਜ਼ਿੰਦਗੀ ਦਾ ਦੂਜਾ ਮੌਕਾ ਮਿਲਿਆ ਹੈ ਅਤੇ ਅਜਿਹੇ ਪਰਿਵਾਰ ਦੀ ਵੀ, ਜਿਸ ਨੂੰ ਇਲਾਜ ਦੇ ਭਾਰੀ ਖ਼ਰਚ ਦੇ ਬੋਝ ਤੋਂ ਰਾਹਤ ਮਿਲੀ ਹੈ।”

ਇਸ ਤੋਂ ਇਲਾਵਾ, ਪੰਜਾਬ ਸਰਕਾਰ ਸਿਹਤਯਾਬੀ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮੁੱਚੀਆਂ ਪਹੁੰਚਾਂ ਨੂੰ ਵੀ ਉਤਸਾਹਿਤ ਕਰ ਰਹੀ ਹੈ। ਸਾਲ 2023 ਦੌਰਾਨ ‘ਕੈਂਸਰ ਨਰਸਿੰਗ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ (ਪਬਮੈਡ) ਵਿੱਚ ਪਾਇਆ ਗਿਆ ਕਿ ਯੋਗ ਨਾਲ ਸੰਬੰਧਿਤ ਸਾਹ ਲੈਣ ਦੀਆਂ ਕਸਰਤਾਂ ਫੇਫੜਾ ਕੈਂਸਰ ਦੀ ਸਰਜਰੀ ਤੋਂ ਬਾਅਦ ਮਰੀਜ਼ਾਂ ਵਿੱਚ ਲੱਛਣਾਂ ਨੂੰ ਘਟਾਉਣ ਅਤੇ ਸਿਹਤਯਾਬੀ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ। ਪੰਜਾਬ ਸਰਕਾਰ ਦੀ ‘ਸੀਐੱਮ ਦੀ ਯੋਗਸ਼ਾਲਾ’ ਪਹਿਲ ਦਾ ਉਦੇਸ਼ ਨਿਯਮਿਤ ਯੋਗ ਅਤੇ ਧਿਆਨ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕਰਕੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਬਿਹਤਰ ਬਣਾਉਣਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ GST ਮਾਲੀਏ 'ਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ: ਹਰਪਾਲ ਚੀਮਾ

ਪਟਿਆਲਾ ਵਿੱਚ ਰਾਜਾ ਵੜਿੰਗ ਦਾ ਚੰਨੀ ਸਮਰਥਕਾਂ ਨੇ ਕੀਤਾ ਵਿਰੋਧ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਕਾਰਕੁੰਨ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

27 ਹਫਤਿਆਂ ਦੀ ਜਨਮੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੀ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਵੱਡੀ ਖ਼ਬਰ: ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ

ਸਾਬਕਾ ਵਿਧਾਇਕ ਮਦਨ ਜਲਾਲਪੁਰ ਨੂੰ ਕਾਂਗਰਸ ਨੇ ਕੀਤਾ ਸਸਪੈਂਡ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ - ਐਡਵੋਕੇਟ ਧਾਮੀ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ