Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 07:36 PM

- *ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ ਪਹੁੰਚ ਵਿੱਚ ਹੋਰ ਵਾਧਾ ਹੋਵੇਗਾ: ਮੁੱਖ ਸਕੱਤਰ*
- *ਵੱਖ-ਵੱਖ ਜਨਤਕ ਸਥਾਨਾਂ 'ਤੇ ਅਜਿਹੀਆਂ ਹੋਰ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾਣਗੀਆਂ*

ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ।

ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ 'ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਇਸ ਅਹਿਮ ਮੌਕੇ 'ਤੇ ਵੇਰਕਾ ਦੇ ਬੇਹੱਦ ਪਸੰਦ ਕੀਤੇ ਜਾਣ ਵਾਲੇ ਮਾਸਕਟ ਵੀਰਾ ਦੀ ਤਰ੍ਹਾਂ ਨਵੇਂ ਮਾਸਕਟ ਗੁੱਡੀ ਦਾ ਉਦਘਾਟਨ ਕੀਤਾ ਗਿਆ ਅਤੇ ਖਪਤਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਗੁੱਡੀ ਨੂੰ ਲਾਂਚ ਕਰਨਾ ਵੇਰਕਾ ਬ੍ਰਾਂਡ ਵੱਲੋਂ ਇਸ ਪਹਿਲਕਦਮੀ ਰਾਹੀਂ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਅਤੇ ਪੰਜਾਬ ਦੇ ਸੱਭਿਆਚਾਰ ਵਿੱਚ ਸਮੋਈਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਭਾਵਨਾਤਮਕ ਤੰਦਾਂ ਨੂੰ ਦਰਸਾਉਂਦਾ ਹੈ।

ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਵਜੋਂ ਜਾਣਿਆਂ ਜਾਂਦਾ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਜੋ ਉੱਘੇ ਵੇਰਕਾ ਬ੍ਰਾਂਡ ਦਾ ਮਾਲਕ ਹੈ, ਭਾਰਤ ਵਿੱਚ ਸਭ ਤੋਂ ਵੱਡੀਆਂ ਸਹਿਕਾਰੀ ਡੇਅਰੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਦੇਸ਼ ਭਰ ਦੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਪ੍ਰਦਾਨ ਕਰਦੇ ਹੋਏ ਡੇਅਰੀ ਕਿਸਾਨਾਂ ਦੀ ਆਰਥਿਕ ਪ੍ਰਗਤੀ ਲਈ ਨਿਰੰਤਰ ਕੰਮ ਕਰ ਰਿਹਾ ਹੈ।

ਮਿਲਕਫੈੱਡ ਵੱਲੋਂ ਉਤਪਾਦਾਂ ਦੀ ਬਾਜ਼ਾਰ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ, ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਬਦਲਾਅ ਲਿਆਉਣ, ਵੱਖ-ਵੱਖ ਮੁੱਲ ਵਿੱਚ ਵਾਧਾ ਕਰਨ ਵਾਲੇ ਉਤਪਾਦ ਪ੍ਰਦਾਨ ਕਰਨ, ਕਿਸਾਨ ਖੁਸ਼ਹਾਲੀ ਵਿੱਚ ਵਾਧਾ ਕਰਨ ਅਤੇ ਖਪਤਕਾਰ-ਕੇਂਦ੍ਰਿਤ ਆਧੁਨਿਕ ਪ੍ਰਚੂਨ ਪ੍ਰਣਾਲੀਆਂ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸਹਿਕਾਰਤਾ ਦੇ ਸਕੱਤਰ ਅਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਅਜੀਤ ਬਾਲਾਜੀ ਜੋਸ਼ੀ ਨੇ ਮਿਲਕਫੈੱਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖੀ ਗਤੀਵਿਧੀਆਂ ਦੇ ਹਿੱਸੇ ਵਜੋਂ, ਆਈਸ ਕਰੀਮ ਵੈਂਡਿੰਗ ਮਸ਼ੀਨਾਂ ਸਮੇਤ ਹੋਰ ਅਜਿਹੀਆਂ ਵੈਂਡਿੰਗ ਮਸ਼ੀਨਾਂ ਪੰਜਾਬ ਸਿਵਲ ਸਕੱਤਰੇਤ - 2 (ਮਿੰਨੀ ਸਕੱਤਰੇਤ), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਜਨਤਕ ਸਥਾਨਾਂ ਜਿਵੇਂ ਕਿ ਸਰਕਾਰੀ ਦਫ਼ਤਰ, ਹਵਾਈ ਅੱਡੇ, ਜ਼ਿਲ੍ਹਾ ਸਿਵਲ ਸਕੱਤਰੇਤ, ਕਾਲਜ, ਮਾਲ ਆਦਿ 'ਤੇ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਖਪਤਕਾਰਾਂ ਦੀ ਸਹੂਲਤ ਅਤੇ ਬਾਜ਼ਾਰ ਤੱਕ ਪਹੁੰਚ ਵਧਾਈ ਜਾ ਸਕੇ।

ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਗਿਰੀਸ਼ ਦਿਆਲਨ ਨੇ ਡੇਅਰੀ ਕਿਸਾਨਾਂ ਨੂੰ ਵੱਧ ਮੁਨਾਫ਼ੇ ਵਾਲੀਆਂ ਕੀਮਤਾਂ ਅਤੇ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ 'ਤੇ ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਕੇ ਸੂਬੇ ਵਿੱਚ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਸ ਮੌਕੇ ਬੋਲਦਿਆਂ ਮਿਲਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਕਿਹਾ ਕਿ ਮਿਲਕਫੈੱਡ ਵਿੱਤੀ ਸਾਲ 2025-26 ਦੌਰਾਨ ਲਗਭਗ 7, 250 ਕਰੋੜ ਰੁਪਏ ਦੀ ਅਨੁਮਾਨਤ ਆਮਦਨ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਪਿਛਲੇ ਵਿੱਤੀ ਸਾਲ ਦੇ 6, 395 ਕਰੋੜ ਰੁਪਏ ਦੇ ਕਾਰੋਬਾਰ ਨਾਲੋਂ 13 ਫ਼ੀਸਦ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦਾ ਹੈ।

ਇਸ ਮੌਕੇ ਆਮ ਰਾਜ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਅਕਸ਼ਿਤਾ ਗੁਪਤਾ ਅਤੇ ਆਮ ਰਾਜ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਨਗਰ ਨਿਗਮ ਚੋਣਾਂ: ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੇ ਵੇਰਵੇ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਚੋਣ ਕਮਿਸ਼ਨ

CM ਮਾਨ ਨੇ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

26 ਘੰਟਿਆਂ ਵਿੱਚ ਤਿੰਨ ਕਤਲ ਕਰਨ ਵਾਲਾ ਸਾਈਕੋਕਿਲਰ ਐਨਕਾਊਂਟਰ 'ਚ ਢੇਰ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ