Wednesday, October 14, 2026
ਤਾਜਾ ਖਬਰਾਂ
• ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

Punjab

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 03:50 PM

- *ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਸੰਚਾਲਕਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਅਤੇ ਫੰਡਿੰਗ ਦਾ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ: ਡੀਜੀਪੀ ਗੌਰਵ ਯਾਦਵ*
- *ਮੁਲਜ਼ਮ ਨੇ ਤਰਨ ਤਾਰਨ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਵਿੱਚ ਸ਼ਾਮਲ ਹੋਣ ਦਾ ਜੁਰਮ ਕਬੂਲਿਆ*

ਚੰਡੀਗੜ੍ਹ/ਜਲੰਧਰ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ 'ਮੈਡ ਸੰਧੂ' ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐਸ.) ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੰਡੋਕੇ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਗਲਾਕ, ਇੱਕ 9ਐਮਐਮ ਬੈਰੇਟਾ ਅਤੇ ਇੱਕ .30 ਬੋਰ ਪੀਐਕਸ5 ਸ਼ਾਮਲ ਹੈ, ਸਮੇਤ ਪੰਜ ਮੈਗਜ਼ੀਨਾਂ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਦੱਸਣਯੋਗ ਹੈ ਕਿ 3 ਅਕਤੂਬਰ 2026 ਨੂੰ, ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਮਧੂ ਸੂਦਨ ਸਿੰਘ ਉਰਫ਼ 'ਮੈਡ ਸੰਧੂ' 'ਤੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਥਾਣਾ ਕੈਂਟ, ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103 ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਿਤੀ 03.10.2026 ਨੂੰ ਐਫ.ਆਈ.ਆਰ. ਨੰਬਰ 186 ਦਰਜ ਕੀਤੀ ਗਈ ਸੀ।

ਇਸ ਤੋਂ ਪਹਿਲਾਂ, ਗੁਜਰਾਤ ਏ.ਟੀ.ਐਸ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਸਦੇ ਮਾਡਿਊਲ ਦੇ ਦੋ ਸਾਥੀਆਂ—ਹਰਸਿਮਰਨਜੀਤ ਸਿੰਘ ਉਰਫ਼ ਸੰਘਾ ਅਤੇ ਫਤਿਹ ਸਿੰਘ ਦੋਵੇਂ ਵਾਸੀ ਪਿੰਡ ਸੰਘੇ, ਤਰਨਤਾਰਨ—ਨੂੰ ਵੀ ਸੂਰਤ, ਗੁਜਰਾਤ ਤੋਂ ਟਰੇਸ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਇੱਕ ਸ਼ੂਟਰ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਮੁਲਜ਼ਮ ਜੋਬਨਪ੍ਰੀਤ ਸਿੰਘ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਦਾ ਪ੍ਰਬੰਧ ਕਰਨ, ਵਿੱਤੀ ਸਹਾਇਤਾ ਦੇਣ ਅਤੇ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜੋਬਨਪ੍ਰੀਤ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਆਪਣੀ ਸ਼ਮੂਲੀਅਤ ਦਾ ਜੁਰਮ ਕਬੂਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ