Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 05:41 PM

- ਧਮਕੀ ਤੋਂ ਬਾਅਦ ਅਰੁਪ੍ਰੀਤ ਨੇ ਨਾਮ ਬਦਲ ਕੇ ਅਰਸ਼ਦੀਪ ਕੀਤਾ
- ਇੰਸਟਾਗ੍ਰਾਮ ਅਕਾਊਂਟ ਵੀ ਕੀਤਾ ਪ੍ਰਾਈਵੇਟ

ਅੰਮ੍ਰਿਤਸਰ, 4 ਅਕਤੂਬਰ : ਅੰਮ੍ਰਿਤਸਰ ’ਚ ਇੰਫਲੂਐਂਸਰ ਮੈਡ ਸੰਧੂ (29) ਦੇ ਕਤਲ ਤੋਂ ਬਾਅਦ ਇੱਕ ਹੋਰ ਇੰਫਲੂਐਂਸਰ ਅਰੁਪ੍ਰੀਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਲੱਕੀ ਜੌਹਲ ਸਪੇਨ ਨੇ ਸੋਸ਼ਲ ਮੀਡੀਆ ’ਤੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਦਿਆਂ ਅਗਲਾ ਨਿਸ਼ਾਨਾ ਅਰੁਪ੍ਰੀਤ ਨੂੰ ਦੱਸਿਆ ਹੈ। ਧਮਕੀ ਤੋਂ ਬਾਅਦ ਅਰੁਪ੍ਰੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦਾ ਨਾਮ ਬਦਲ ਕੇ ਅਰਸ਼ਦੀਪ ਕਰ ਲਿਆ ਅਤੇ ਅਕਾਊਂਟ ਪ੍ਰਾਈਵੇਟ ਕਰ ਦਿੱਤਾ। ਅਰੁਪ੍ਰੀਤ ਵੀ ਮੈਡ ਸੰਧੂ ਵਾਂਗ ਇੰਸਟਾਗ੍ਰਾਮ ’ਤੇ ਰੀਲਾਂ ਸਾਂਝੀਆਂ ਕਰਦਾ ਹੈ।

ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਨੂੰ ਲੈ ਕੇ ਦੋ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਦਾਅਵੇ ਕੀਤੇ ਗਏ ਹਨ। ਪਹਿਲਾਂ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਪੋਸਟ ਕੀਤੀ ਗਈ ਸੀ, ਜਿਸ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਮੈਡ ਸੰਧੂ ਨੂੰ ਮਰਵਾਉਣ ਦਾ ਦਾਅਵਾ ਕੀਤਾ। ਮੈਡ ਸੰਧੂ ਦੀ ਸ਼ਨੀਵਾਰ ਸ਼ਾਮ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਤਿੰਨ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਦੋ ਆਰ-ਪਾਰ ਹੋ ਗਈਆਂ ਸਨ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਸ਼ੂਟਰਾਂ ਬਾਰੇ ਪੁਲਿਸ ਨੂੰ ਅਹਿਮ ਜਾਣਕਾਰੀ ਮਿਲ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਕਤਲ ਤੋਂ ਪਹਿਲਾਂ ਮੈਡ ਸੰਧੂ ਨੇ ਇੰਸਟਾਗ੍ਰਾਮ ’ਤੇ ਪੰਜਾਬੀ ਗਾਇਕ ਜੀ ਖਾਨ ਦਾ ਗੀਤ ਲਗਾ ਕੇ ਆਪਣੀ ਆਖਰੀ ਰੀਲ ਵੀ ਸਾਂਝੀ ਕੀਤੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੈਡ ਸੰਧੂ ਆਪਣੀ ਕਾਰ ਧਵਾਉਣ ਗਿਆ ਸੀ ਜਦੋਂ ਉਸ 'ਤੇ ਹਮਲਾ ਹੋਇਆ। ਉਹ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਸਬ-ਇੰਸਪੈਕਟਰ ਦਾ ਪੁੱਤਰ ਸੀ। ਉਸਦਾ ਘਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧਿਕਾਰ ਖੇਤਰ ਅਧੀਨ ਇੱਕ ਰਿਹਾਇਸ਼ੀ ਕਲੋਨੀ ਵਿੱਚ ਸਥਿਤ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਮਾਮਲੇ ਵਿੱਚ ਠੋਸ ਸੁਰਾਗ ਮਿਲੇ ਹਨ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਮਲਾਵਰਾਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਇੱਕ ਪੁਲਿਸ ਟੀਮ ਬਣਾਈ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ - ਭਗਵੰਤ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ