Tuesday, April 14, 2026

Punjab

ਮੋਹਾਲੀ: ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ: ਮਹੀਨੇ ਦੇ ਅੰਤ ਤੱਕ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | April 14, 2026 08:46 AM

- ਏ ਡੀ ਸੀ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਾਂਝੀ ਸਮੀਖਿਆ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਵੱਖ-ਵੱਖ ਵਿਭਾਗਾਂ ਕੋਲ ਬਕਾਇਆ ਪਈਆਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹੁਕਮ ਦਿੱਤੇ ਹਨ ਕਿ ਮਹੀਨੇ ਦੇ ਅੰਤ ਤੱਕ ਸਾਰੀਆਂ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਭਾਗੀਦਾਰ ਵਿਭਾਗਾਂ ਦੀ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ ਅਤੇ ਵਿਧਾਨ ਸਭਾ ਹਲਕਾ ਪੱਧਰੀ ਕਮੇਟੀਆਂ ਦੇ ਚੇਅਰਪਰਸਨਾਂ ਦੀ ਹਾਜ਼ਰੀ ਵਿੱਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਏ ਡੀ ਸੀ ਗੀਤਿਕਾ ਸਿੰਘ ਨੇ ਕਿਹਾ ਕਿ ਕਮਿਸ਼ਨ ਬਣਾਉਣ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਸੁਵਿਧਾਜਨਕ ਕਾਰੋਬਾਰ ਲਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਪ੍ਰਗਤੀ ਮੁਤਾਬਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 32 ਵਿੱਚੋਂ 28 ਮਾਮਲੇ ਨਿਪਟਾਏ ਜਾ ਚੁੱਕੇ ਹਨ, ਮਿਊਂਸਪਲ ਕਾਰਪੋਰੇਸ਼ਨ ਮੋਹਾਲੀ ਵੱਲੋਂ 48 ਵਿੱਚੋਂ 46 ਮਾਮਲੇ ਹੱਲ ਕੀਤੇ ਗਏ ਹਨ, ਆਬਕਾਰੀ ਅਤੇ ਕਰ ਵਿਭਾਗ ਵੱਲੋਂ 5 ਵਿੱਚੋਂ 4 ਮਾਮਲਿਆਂ ਦਾ ਨਿਪਟਾਰਾ ਹੋ ਚੁੱਕਾ ਹੈ, ਜਦਕਿ ਪੁਲਿਸ ਵਿਭਾਗ ਨਾਲ ਸੰਬੰਧਤ ਸਾਰੇ 12 ਮਾਮਲੇ ਪੂਰੀ ਤਰ੍ਹਾਂ ਨਿਪਟਾਏ ਜਾ ਚੁੱਕੇ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਾਕੀ ਰਹਿੰਦੇ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਸ਼ਿਕਾਇਤਕਰਤਾਵਾਂ ਵਿੱਚ ਭਰੋਸਾ ਬਣਿਆ ਰਹੇ।

ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਬਕਾਇਆ ਮਾਮਲਿਆਂ ‘ਤੇ ਜਲਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਗਲੀ ਮੀਟਿੰਗਾਂ ਨਵੇਂ ਏਜੰਡੇ ਨਾਲ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਮਾਮਲੇ ਵਿੱਚ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਪੱਧਰੀ ਟ੍ਰੇਡਰਜ਼ ਕਮਿਸ਼ਨ ਕਮੇਟੀਆਂ ਦੇ ਚੇਅਰਪਰਸਨ ਸ੍ਰੀ ਅਕਵਿੰਦਰ ਸਿੰਘ ਗੋਸਲ (ਮੋਹਾਲੀ), ਸ੍ਰੀ ਅਜੈ ਕੁਮਾਰ (ਡੇਰਾਬੱਸੀ) ਅਤੇ ਸ੍ਰੀ ਯਸ਼ਪਾਲ ਬਾਂਸਲ (ਖਰੜ) ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਸਹਾਇਕ ਕਮਿਸ਼ਨਰ ਐਮ ਸੀ ਮੋਹਾਲੀ ਸ੍ਰੀ ਮਨਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਰਾਜਿੰਦਰ ਕੁਮਾਰ, ਈ ਓਜ਼, ਪੀ ਐਸ ਪੀ ਸੀ ਐਲ ਦੇ ਇੰਜੀਨੀਅਰਾਂ ਅਤੇ ਆਬਕਾਰੀ ਤੇ ਕਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੀਐਨਬੀ ਦੇ 132ਵੇਂ ਸਥਾਪਨਾ ਦਿਵਸ ਮੌਕੇ ਏਆਈਪੀਐਨਬੀ ਮੋਹਾਲੀ ਸਰਕਲ ਵੱਲੋਂ ਸ਼ਲਾਘਾਯੋਗ ਉਪਰਾਲਾ, ਕੈਂਪ ਲਗਾ ਕੇ 52 ਯੂਨਿਟ ਖ਼ੂਨਦਾਨ ਕੀਤਾ

ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਨੇ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ - ਐਡਵੋਕੇਟ ਧਾਮੀ

ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ: ਹਰਪਾਲ ਚੀਮਾ

ਬੇਅਦਬੀ ਵਿਰੋਧੀ ਸਖ਼ਤ ਬਿੱਲ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ