Thursday, May 21, 2026
ਤਾਜਾ ਖਬਰਾਂ
ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

Punjab

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈੱਸ | May 21, 2026 06:31 PM

- *ਜ਼ਮੀਨੀ ਪੱਧਰ ’ਤੇ ਜਾ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*
- *ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਵਚਨਬੱਧ*

ਚੰਡੀਗੜ੍ਹ, 21 ਮਈ: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।

ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ ਵਿੱਚ ਭਰਾ ਨੇ ਭੈਣ ਦਾ ਕੁਹਾੜੀ ਮਾਰ ਕੇ ਕੀਤਾ ਕਤਲ

Breaking: ਪੰਜਾਬ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ

ਚੰਡੀਗੜ੍ਹ ਯੂਨੀਵਰਸਿਟੀ ਵਿੱਚ NRI ਕੋਟੇ ਦੇ ਨਿਯਮ ਹੋਏ ਸਖ਼ਤ

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਮੌਸਮ ਵਿਭਾਗ ਵੱਲੋਂ ਪੰਜਾਬ 'ਚ ਹੀਟਵੇਵ ਦਾ ਅਲਰਟ ਜਾਰੀ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ