Wednesday, August 05, 2026

Punjab

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 05:41 PM

- *ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਲਤੀਫ ਅਹਿਮਦ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਵਰਗੀਆਂ ਸਹਾਇਕ ਗਤੀਵਿਧੀਆਂ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਸਾਬਤ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਕੈਬਨਿਟ ਮੰਤਰੀ ਨੇ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ। ਉਨ੍ਹਾਂ ਵਿਭਾਗ ਨਾਲ ਸਬੰਧਤ ਵੱਖ-ਵੱਖ ਅਹਿਮ ਪ੍ਰਸ਼ਾਸਕੀ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕਿਸਾਨ-ਹਿੱਤ ਨਾਲ ਜੁੜੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ