Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 05:50 PM

*ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, ਜਲ ਸਰੋਤ ਮੰਤਰੀ ਵੱਲੋਂ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਮੰਗਾਂ ਦਾ ਜਲਦ ਹੋਵੇਗਾ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ