Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀਤਾ ਐਲਾਨ

PUNJAB NEWS EXPRESS | July 08, 2024 10:29 PM

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਨੇ ਸਰਕਾਰੀ ਸ਼ਨਾਖਤੀ ਕਾਰਡ ਬਣਾਉਣ ਵਿੱਚ ਵੱਡੀ ਕਟਾਉਤੀ ਕਰਨ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਤੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਵਿੱਚ ਪੈਰ ਜਮਾਈ ਬੈਠੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਨੂੰ ਤੁਰੰਤ ਬਦਲਣ ਦੀ ਜ਼ੋਰਦਾਰ ਮੰਗ ਕੀਤੀ।

ਚੰਡੀਗੜ੍ਹ ਪੰਜਾਬ ਜਰਨਲਿਸਟ ਅੇਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਪੰਜਾਬ ਸਰਕਾਰ  ਵੱਲੋਂ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਤੇ ਪਹਿਲੀਆਂ ਸਰਕਾਰਾਂ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਪੰਜਾਬ ਸਰਕਾਰ ਵਾਂਝਿਆ ਕਰ ਰਹੀ ਜਿਹੜਾ ਸਿੱਧੇ ਰੂਪ ਵਿੱਚ ਧੱਕੇਸ਼ਾਹੀ ਹੈ।ਸ੍ਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਬਣੀ ਸੀ ਤਾਂ ਉਹਨਾਂ ਨੇ ਪੱਤਰਕਾਰਾਂ ਨੂੰ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਕਰਨ ਲਈ ਵਿਸ਼ੇਸ਼ ਪ੍ਰਕਾਰ ਦੇ ਪਾਸ ਜਾਰੀ ਕੀਤੇ ਸਨ ਤੇ ਨਾਲ ਹੀ ਪੱਤਰਕਾਰਾਂ ਨੂੰ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ।ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜਿਥੇ ਪੱਤਰਕਾਰਾਂ ਨੂੰ ਬੀਮੇ ਤੇ ਪੈਨਸ਼ਨ ਦੀ ਸਹੂਲਤ ਵੀ ਦਿੱਤੀ ਉਥੇ ਪਹਿਲੀਆਂ ਮਿਲਦੀਆਂ ਸਹੁਲ਼ਤਾਂ ਵੀ ਜਾਰੀ ਰੱਖੀਆ।ਜਦੋਂ ਦੀ ਆਮ ਆਦਮੀ ਪਾਰਟੀ ਦੀ ਬਦਲਾਅ ਵਾਲੀ ਸਰਕਾਰ ਹੋਂਦ ਵਿੱਚ ਆਈ ਹੈ ਇਸ ਨੇ ਹਰ ਵਰਗ ਦੀਆਂ ਸਹੂਲਤਾਂ ਵਿੱਚ ਕਟੌਤੀ ਕਰਨ ਦੇ ਨਾਲ ਨਾਲ ਪੱਤਰਕਾਰਾਂ ਦੇ ਸ਼ਨਾਖਤੀ ਕਾਰਡਾਂ ‘ਤੇ ਵੀ ਟੋਕਾ ਫੇਰ ਕੇ ਪੱਤਰਕਾਰ ਭਾਈਚਾਰੇ ਵਿੱਚ ਰੋਸ ਦੀ ਭਾਵਨਾ ਪੈਦਾ ਕੀਤੀ ਹੈ ਸਰਕਾਰੀ ਅਫਸਰਸ਼ਾਹੀ ਵੱਲੋ ਕੀਤੀ ਜਾ ਰਹੀ ਇਸ ਵਧੀਕੀ ਨੂੰ ਲੈ ਕੇ ਪੱਤਰਕਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਪੱਤਰਕਾਰਾਂ ਨੇ ਸਖਤ ਗਰਮੀ ਵਿੱਚ ਵੀ ਅੰਦਰੂਨ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਿਸ ਨੂੰ ਸ਼ਹਿਰ ਦੇ ਦੁਕਾਨਦਾਰਾਂ ਨੇ ਕਾਫੀ ਵੱਡਾ ਹੁੰਗਾਰਾ ਦਿੱਤਾ।ਦੁਕਾਨਦਾਰਾਂ ਨੇ ਤਾਂ ਪੱਤਰਕਾਰਾਂ ਨੂੰ ਗਰਮੀ ਵਿੱਚ ਰੋਸ ਮਾਰਚ ਕਰਨ ਲਈ ਮਜ਼ਬੂਰ ਕਰਨ ਲਈ ਸਰਕਾਰ ਨੂੰ ਕੋਸਿਆ ਤੇ ਠੰਡਾ ਪਾਣੀ ਵੀ ਪਿਲਾਇਆ।ਮੁੱਖ ਮੰਤਰੀ ਨਾਲ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਵਾਰੀ ਸਮਾਂ ਮੰਗਿਆ ਗਿਆ ਪਰ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਕੋਲ ਪੱਤਰਕਾਰ ਐਸੋਸੀਏਸ਼ਨ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਜਿਹੜਾ “ਹਿਟਲਰਸ਼ਾਹੀ” ਦੀ ਸ਼ਾਹਦੀ ਭਰਦਾ ਹੈ।ਪੱਤਰਕਾਰਾਂ ਨੇ ਇਹ ਵੀ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤੇ ਮੋਹਾਲੀ ਤੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਕੀਤੀ ਗਈ ਵਧੀਕੀ ਦਾ ਇਨਸਾਫ ਦਿੱਤਾ ਜਾਵੇ।

ਪੱਤਰਕਾਰਾਂ ਵੱਲੋਂ ਪੰਜਾਬ ਸਰਕਾਰ – ਮੁਰਦਾਬਾਦ, ਮਾਨ ਸਰਕਾਰ ਨੂੰ ਚੱਲਦਾ ਕੀਤਾ ਜਾਵੇ, ਡੀ ਪੀ ਆਰ ਓ ਮੁਰਦਾਬਾਦ, ਡੀ ਪੀ ਆਰ ਓ ਦਾ ਤਬਾਦਲਾ ਤੁਰੰਤ ਕੀਤਾ ਜਾਵੇ ਵਰਗੇ ਬੁਲੰਦ ਅਵਾਜ਼ ਵਿੱਚ ਨਾਅਰੇ ਵੀ ਲਗਾਏ।ਜੇਕਰ ਡੀ ਪੀ ਆਰ ਓ ਦਾ ਤਬਾਦਲਾ ਨਹੀਂ ਕੀਤਾ ਜਾਂਦਾ ਤਾਂ ਅਗਲੇ ਦਿਨਾਂ ਵਿੱਚ ਪੱਤਰਕਾਰ ਐਸੋਸੀਏਸ਼ਨ ਡੀ ਸੀ ਦਫਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਨਗੇ।ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆ ਜਾਣਗੀਆਂ।ਵੈਟਰਨ ਪੱਤਰਕਾਰਾਂ ਨਾਲ ਹੋ ਰਿਹਾ ਵਿਤਕਰਾ ਵੀ ਬੰਦ ਕੀਤਾ ਜਾਵੇ ਜਦ ਕਿ ਵੈਟਰਨ ਪੱਤਰਕਾਰ ਪੇਸ਼ੇ ਦੇ ਪਿਤਾਮਾ ਤੇ ਸਰਕਾਰ ਲਈ ਇੱਕ ਸ਼ੀਸ਼ੇ ਦਾ ਕਾਰਜ ਕਰਨ ਦੇੇ ਸਮੱਰਥ ਹੁੰਦੇ ਹਨ।ਵੈਟਰਨ ਪੱਤਰਕਾਰਾਂ ਨੇ ਆਪਣੀ ਜਿੰਦਗੀ ਲਗਾਈ ਹੁੰਦੀ ਹੈ ਤੇ ਉਹ ਸਰਕਾਰ ਦੀ ਰੇਖ ਵਿੱਚ ਮੇਖ ਮਾਰਨ ਦੀ ਸਮੱਰਥਾ ਰੱਖਦੇ ਹਨ। ਇਸ ਸਮੇ ਰਾਜੇਸ਼ ਸ਼ਰਮਾ, ਵਿਸ਼ਾਲ ਕੁਮਾਰ ਸ਼ਰਮਾ, ਹਰੀਸ਼ ਸ਼ਰਮਾ, ਕੁਮਾਰ ਸੋਨੀ, ਪ੍ਰਿਥੀਪਾਲ ਸਿੰਘ ਮਜੀਠਾ, ਬਲਵਿੰਦਰ ਕੁਮਾਰ ਚਵਿੰਡਾ, ਸਿਮਰਨ ਰਾਜਪੂਤ, ਖੁਸ਼ਬੂ ਸ਼ਰਮਾ, ਸੁਖਬੀਰ ਸਿੰਘ ਸੁਲਤਾਨਵਿੰਡ ਰੋਡ, ਮਲਕੀਅਤ ਸਿੰਘ, ਨਰਿੰਦਰਜੀਤ ਸਿੰਘ, ਹਰਦੇਵ ਸਿੰਘ, ਸਤਨਾਮ ਸਿੰਘ ਜੱਜ ਮਹਿਤਾ, ਡਾ ਦਲਜੀਤ ਸਿੰਘ ਮਹਿਤਾ, ਪ੍ਰੀਤਮ ਸਿੰਘ ਕੱਥੂਨੰਗਲ, ਸਰਬਜੀਤ ਸਿੰਘ, ਸਾਹਿਬ ਦਿਆਲ, ਦਵਾਰਕਾ ਦਾਸ ਰਾਣਾ, ਸਤਨਾਮ ਸਿੰਘ, ਗੌਰਵਪ੍ਰੀਤ ਸਿੰਘ, ਪਰਮਜੀਤ ਕੌਰ, ਸੁਖਦੇਵ ਸਿੰਘ ਤੇ ਦਲਬੀਰ ਸਿੰਘ ਗੁਮਾਨਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਅਮਰਜੀਤ ਚਾਵਲਾ ਮਾਮਲੇ 'ਚ SGPC ਨੇ ਬਣਾਈ 4 ਮੈਂਬਰੀ ਕਮੇਟੀ

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ