Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 05:27 PM

- ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਖੰਨਾ, 28 ਅਕਤੂਬਰ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਕੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਖੰਨਾ ਵਿਖੇ ਯੂਨੀਅਨ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਸ੍ਰੀ ਸੌਂਦ ਨੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੇ ਲੰਬਿਤ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਕੈਬਨਿਟ ਮੰਤਰੀ ਨੇ ਮਨਰੇਗਾ, ਹੁਣ 'ਵੀਬੀ ਜੀ ਰਾਮ ਜੀ' ਨੂੰ ਲਾਗੂ ਕਰਨ ਅਤੇ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੀਮਾਂ ਦੀ ਸੁਚੱਜੀ ਪਹੁੰਚ ਯਕੀਨੀ ਬਣਾਉਣ ਵਿੱਚ ਮਨਰੇਗਾ ਕਰਮਚਾਰੀਆਂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਨੂੰ ਪ੍ਰਵਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਪਿੰਡਾਂ ਦੇ ਲੋਕਾਂ ਦੇ ਜੀਵਨ ਨੂੰ ਸੁਧਾਰਨ ਲਈ ਬਹੁਤ ਮਹੱਤਵਪੂਰਨ ਹੈ।

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪਾਰਦਰਸ਼ੀ, ਮੁਲਾਜ਼ਮ-ਪੱਖੀ ਅਤੇ ਜਵਾਬਦੇਹ ਸ਼ਾਸਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਆਪਣੇ ਸਟਾਫ਼ ਦੀਆਂ ਜਾਇਜ਼ ਚਿੰਤਾਵਾਂ ਨੂੰ ਦੂਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ।

ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ 'ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਸਰਕਾਰੀ ਮੁਲਾਜ਼ਮਾਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨ, ਪੇਂਡੂ ਸ਼ਾਸਨ ਨੂੰ ਮਜ਼ਬੂਤ ਕਰਨ, ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸੂਬੇ ਭਰ ਵਿੱਚ ਨਾਗਰਿਕ-ਪੱਖੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਵਫ਼ਦ ਨੂੰ ਅੱਗੇ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਾਵੇਗੀ ਅਤੇ ਨਿਰਧਾਰਤ ਸਮੇਂ ਅੰਦਰ ਢੁਕਵੀਂ ਕਾਰਵਾਈ ਲਈ ਸਬੰਧਤ ਵਿਭਾਗਾਂ ਕੋਲ ਮਸਲਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਹਾਰਕ ਅਤੇ ਟਿਕਾਊ ਹੱਲਾਂ ਲਈ ਨੀਤੀਗਤ ਫੈਸਲਿਆਂ ਜਾਂ ਵਿੱਤੀ ਪ੍ਰਭਾਵਾਂ ਵਾਲੇ ਮਸਲਿਆਂ 'ਤੇ ਵਿੱਤ ਵਿਭਾਗ ਨਾਲ ਚਰਚਾ ਕੀਤੀ ਜਾਵੇਗੀ।
ਮੁਲਾਜ਼ਮਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਨਾਲ ਸਕਾਰਾਤਮਕ ਗੱਲਬਾਤ ਜਾਰੀ ਰੱਖੇਗੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਕੰਮ ਕਰੇਗੀ।

ਇਸ ਮੀਟਿੰਗ ਵਿੱਚ ਮਨਰੇਗਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੇਵਕ ਸਿੰਘ, ਚੇਅਰਮੈਨ ਅਮਨਦੀਪ ਕੁਮਾਰ, ਵਿੱਤ ਸਕੱਤਰ ਰਮਨਦੀਪ ਸਿੰਘ, ਹਰਵਿੰਦਰ ਸਿੰਘ, ਬੰਟੀ ਬੈਂਸ, ਕਿਸ਼ੋਰ ਕੁਮਾਰ ਅਤੇ ਜਗਦੇਵ ਸਿੰਘ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ