Wednesday, July 01, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 01, 2026 07:37 PM

- *ਪੁਲਿਸ ਟੀਮਾਂ ਵੱਲੋਂ 19.40 ਕਰੋੜ ਦੀ ਡਰੱਗ ਮਨੀ , 842 ਕਿਲੋ ਅਫ਼ੀਮ, 675 ਕੁਇੰਟਲ ਭੁੱਕੀ, 59 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ*
- *ਗੈਂਗਸਟਰਾਂ ਤੇ ਵਾਰ 162ਵੇਂ ਦਿਨ ਵੀ ਜਾਰੀ; 368 ਕਾਬੂ*

ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50, 656 ਐਫਆਈਆਰਜ਼ ਦਰਜ ਕੀਤੀਆਂ ਅਤੇ 70, 871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

487ਵੇਂ ਦਿਨ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 401 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ 162ਵੇਂ ਦਿਨ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਜਾਰੀ ਰੱਖਦਿਆਂ 650 ਛਾਪੇਮਾਰੀਆਂ ਕਰਕੇ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 287 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕਾਂਗਰਸ ਦਾ ਨਹੀਂ ਬਦਲਿਆ ਪ੍ਰਧਾਨ, ਹੋਰ ਲੀਡਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

GST ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਚੀਮਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ: ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਐਂਬੂਲੈਂਸ ਕਰਮਚਾਰੀਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਨਹੀਂ ਤਾਂ ਜਾਣਗੇ ਹੜਤਾਲ 'ਤੇ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਜਲਦ ਰਾਹਤ, ਮਾਨਸੂਨ ਦੀ ਪੰਜਾਬ 'ਚ ਹੋਈ ਐਂਟਰੀ

ਬਠਿੰਡਾ 'ਚ ਭਿਆਨਕ ਸੜਕ ਹਾਦਸਾ, ਅਮਰਨਾਥ ਯਾਤਰਾ 'ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ