Saturday, August 15, 2026

Punjab

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

ਪੰਜਾਬ ਨਿਊਜ਼ ਐਕਸਪ੍ਰੈੱਸ | August 15, 2026 05:39 PM

ਰਾਜਪੁਰਾ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਨੀਵਾਰ ਨੂੰ ਪਟਿਆਲਾ-ਚੰਡੀਗੜ੍ਹ ਰੋਡ ’ਤੇ ਰਾਜਪੁਰਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਗਗਨ ਫੈਕਟਰੀ ਨੇੜੇ ਵਾਪਰਿਆ, ਜਿਸ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਲਾਂਕਿ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ।

ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਝਿੰਜਰ ਰਾਜਪੁਰਾ ਦੇ ਨੀਲਮ ਹਸਪਤਾਲ ਤੋਂ ਆਪਣੇ ਕਿਸੇ ਨਜ਼ਦੀਕੀ ਦੀ ਖ਼ਬਰ ਲੈ ਕੇ ਆਪਣੇ ਹਲਕੇ ਘਨੌਰ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੇ ਅੱਗੇ ਅਚਾਨਕ ਇੱਕ ਵਾਹਨ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਝਿੰਜਰ ਦੀਆਂ ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਝਿੰਜਰ ਦੇ ਨਾਲ ਉਨ੍ਹਾਂ ਦੇ ਸਾਥੀ ਵੀ ਗੱਡੀਆਂ ਵਿੱਚ ਸਵਾਰ ਸਨ, ਜੋ ਸਾਰੇ ਸੁਰੱਖਿਅਤ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਵੱਲੋਂ ਰਾਜਪੁਰਾ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਉਪ ਰਾਜਪਾਲ ਟੀ.ਐਸ. ਸੰਧੂ ਨੇ ਸੁਰੱਖਿਆ ਅਤੇ ਨਾਗਰਿਕ ਮਾਣ ਨਾਲ 'ਵਿਕਸਤ ਦਿੱਲੀ' ਬਣਾਉਣ ਦਾ ਸੱਦਾ ਦਿੱਤਾ

ਗਵਰਨਰ ਹਾਊਸ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ - CM ਮਾਨ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਚੀਮਾ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ 'ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

CM ਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ITBP ਦੇ DIG ਦੀ ਸੜਕ ਹਾਦਸੇ 'ਚ ਮੌਤ

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਮਰਪਿਤ ਕਰਨਾ ਸਾਡਾ ਸਾਂਝਾ ਫਰਜ਼: ਸੌਂਦ